ਕ੍ਰੀਮੀਆ ‘ਚ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਕ੍ਰੀਮੀਆ ਦੇ ਅਲੁਸ਼ਤਾ ਵਿੱਚ ਇੱਕ ਕਾਰ ਹਾਦਸੇ ਵਿੱਚ ਚਾਰ ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਗਈ। ਚਾਰੋਂ ਮੈਡੀਕਲ ਦੀ ਪੜ੍ਹਾਈ ਕਰਨ ਲਈ ਉੱਥੇ ਰਹਿ ਰਹੇ ਸਨ। ਮੈਡੀਕਲ ਦੇ 4 ਵਿਦਿਆਰਥੀਆਂ ਵਿੱਚੋਂ 2 ਵਿਦਿਆਰਥੀ ਤੀਜੇ ਸਾਲ ਅਤੇ 2 ਵਿਦਿਆਰਥੀ ਚੌਥੇ ਸਾਲ ਵਿੱਚ ਸਨ। ਸਥਾਨਕ ਪੁਲਸ ਇਸ ਹਾਦਸੇ ਦੀ ਜਾਂਚ ਕਰ ਰਹੀ ਹੈ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਸ ਹਾਦਸੇ ਦੀ ਜਾਣਕਾਰੀ ਕ੍ਰੀਮੀਆ ਗਣਰਾਜ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਦਿੱਤੀ। ਜਾਣਕਾਰੀ ਮੁਤਾਬਕ ਇਹ ਘਟਨਾ ਕਰੀਬ ਸਾਢੇ ਤਿੰਨ ਵਜੇ ਵਾਪਰੀ।
ਇਹ ਵੀ ਪੜ੍ਹੋ: ਫਲਾਈਟ ‘ਚ ਕੁੱਟਮਾਰ ਦੀ ਘਟਨਾ ਸਬੰਧੀ ਕੇਸ ਦਰਜ, ਕੇਂਦਰੀ ਮੰਤਰੀ ਵੱਲੋਂ ਸਖਤ ਕਾਰਵਾਈ ਦੀ…
ਜਾਣਕਾਰੀ ਮੁਤਾਬਕ ਚਾਰੇ ਵਿਦਿਆਰਥੀ ਰੇਨੋ ਲੋਗਨ ਕਾਰ ‘ਚ ਸਿਮਫੇਰੋਪੋਲ ਵੱਲ ਜਾ ਰਹੇ ਸਨ। ਫਿਰ ਅਚਾਨਕ ਕਾਰ ਚਾਲਕ ਕੰਟਰੋਲ ਗੁਆ ਬੈਠਾ ਅਤੇ ਕਾਰ ਦਰੱਖਤ ਨਾਲ ਜਾ ਟਕਰਾਈ। ਕਾਰ ‘ਚ ਚਾਰ ਲੋਕ ਸਵਾਰ ਸਨ ਅਤੇ ਚਾਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਫਿਲਹਾਲ ਹਾਦਸੇ ਦੇ ਸਾਰੇ ਹਾਲਾਤਾਂ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਨ੍ਹਾਂ ਵਿਦਿਆਰਥੀਆਂ ਦੇ ਨਾਂ ਕੀ ਸਨ ਅਤੇ ਉਹ ਕਿੱਥੋਂ ਦੇ ਸਨ।
ਇਹ ਵੀ ਪੜ੍ਹੋ: ਭਾਰਤੀ ਕ੍ਰਿਕਟਰ ਰਿਸ਼ਭ ਪੰਤ ਨਾਲ ਵਾਪਰਿਆ ਭਿਆਨਕ ਹਾਦਸਾ
ਕ੍ਰੀਮੀਆ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਦੇ ਹਨ। ਇੱਥੇ ਬਹੁਤ ਸਾਰੀਆਂ ਮੈਡੀਕਲ ਯੂਨੀਵਰਸਿਟੀਆਂ ਹਨ ਜੋ ਭਾਰਤੀ ਵਿਦਿਆਰਥੀਆਂ ਦੀਆਂ ਮਨਪਸੰਦ ਹਨ। ਇਸ ਸਾਲ ਜਦੋਂ ਤੋਂ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਸ਼ੁਰੂ ਹੋਈ ਹੈ, ਉਸ ਸਮੇਂ ਤੋਂ ਹੀ ਕ੍ਰੀਮੀਆ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।