ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਇੱਕ ਭਿਆਨਕ ਹਾਦਸਾ ਵਾਪਰ ਗਿਆ ਹੈ। ਅੱਜ ਸਵੇਰੇ ਅਵੰਤੀਪੋਰਾ ਇਲਾਕੇ ਵਿਚ ਯਾਤਰੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪਲਟ ਗਈ ਹੈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਯਾਤਰੀ ਗੰਭੀਰ ਜ਼ਖਮੀ ਹੋ ਗਏ। ਯਾਤਰੀਆਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਾਇਆ ਗਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਮਰਨ ਵਾਲੇ ਸਾਰੇ ਯਾਤਰੀ ਬਿਹਾਰ ਦੇ ਰਹਿਣ ਵਾਲੇ ਹਨ। ਇਹ ਦਰਦਨਾਕ ਹਾਦਸਾ ਪੁਲਵਾਮਾ ਦੇ ਨੈਸ਼ਨਲ ਹਾਈਵੇ-44 ਵਿਚ ਝੇਲਮ ਬ੍ਰਿਜ ਕੋਲ ਹੋਇਆ ਹੈ। ਇਕ ਬੱਸ ਯਾਤਰੀਆਂ ਨੂੰ ਲੈ ਕੇ ਜਾ ਰਹੀ ਸੀ ਉਦੋਂ ਬੱਸ ਪਲਟ ਗਈ।

ਸਥਾਨਕ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਵੰਤੀਪੋਰਾ ਇਲਾਕੇ ਦੇ ਗੋਰੀਪੋਰਾ ਖੇਤਰ ਵਿਚ ਨੈਸ਼ਨਲ ਹਾਈਵੇ ‘ਤੇ ਰਾਜ ਸੜਕ ਆਵਾਜਾਈ ਨਿਗਮ ਦੀ ਬੱਸ ਨੈਸ਼ਨਲ ਹਾਈਵੇ ‘ਤੇ ਪਲਟ ਗਈ। ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਜ਼ਖਮੀ ਹੋ ਗਏ ਹਨ।

ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ ਲੋਕਾਂ ਨੂੰ ਅੱਜ CM ਮਾਨ ਦੇਣਗੇ ਤੋਹਫ਼ਾ, ਰੇਲਵੇ ਓਵਰ ਬ੍ਰਿਜ ਦਾ ਕਰਨਗੇ…

ਬੱਸ ਹਾਦਸੇ ਦੇ ਬਾਅਦ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ 3 ਲੋਕਾਂ ਦੀ ਮੌਤ ਹੋ ਗਈ। ਇਕ ਹੋਰ ਯਾਤਰੀ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕਾਂ ਵਿਚ 2 ਲੋਕ ਕਟਿਹਾਰ, 1 ਲੋਕ ਪੱਛਮੀ ਚੰਪਾਰਨ ਤੇ ਜਦੋਂ ਕਿ 1 ਕਿਸ਼ਨਗੰਜ ਦਾ ਰਹਿਣ ਵਾਲਾ ਸੀ।