ਪੰਜਾਬ ‘ਚ ਨਵੇਂ ਚੁਣੇ ਚਾਰ ਵਿਧਾਇਕ 2 ਦਸੰਬਰ ਨੂੰ ਚੁੱਕਣਗੇ ਸਹੁੰ || Punjab News

0
37

ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ‘ਚ ਚੁਣੇ ਗਏ ਚਾਰ ਵਿਧਾਇਕ 2 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਹੁੰ ਚੁਕਾਈ ਜਾਵੇਗੀ। ਸਹੁੰ ਚੁੱਕ ਸਮਾਗਮ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਸਹੁੰ ਸਮਾਗਮ ਸਵੇਰੇ 11:30 ਵਜੇ ਹੋਵੇਗਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਮੌਜੂਦ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਇਸ ਚੋਣ ਵਿੱਚ ਚਾਰ ਵਿੱਚੋਂ ਤਿੰਨ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਕੁੱਲ ਸੀਟਾਂ ਦੀ ਗਿਣਤੀ 95 ਹੋ ਗਈ ਹੈ।

6 ਦਸੰਬਰ ਨੂੰ ਦਿੱਲੀ ਕੂਚ ਕਰਨ ਲਈ ਕਿਸਾਨਾਂ ਨੇ ਕੀਤੀਆਂ ਤਿਆਰੀਆਂ || Punjab News

ਦੱਸਣਯੋਗ ਹੈ ਕਿ ਪੰਜਾਬ ਦੀਆਂ ਚਾਰ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ‘ਤੇ ਜ਼ਿਮਨੀ ਚੋਣਾਂ ਹੋਈਆਂ। ਕਿਉਂਕਿ ਇਨ੍ਹਾਂ ਸੀਟਾਂ ਦੇ ਵਿਧਾਇਕ ਸੰਸਦ ਮੈਂਬਰ ਬਣ ਚੁੱਕੇ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਹੋਈਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਡੇਰਾ ਬਾਬਾ ਨਾਨਕ ਸੀਟ ਤੋਂ ਗੁਰਜਿੰਦਰ ਸਿੰਘ ਰੰਧਾਵਾ, ਚੱਬੇਵਾਲ ਤੋਂ ਡਾ.ਇਸ਼ਾਂਕ ਚੱਬੇਵਾਲ ਅਤੇ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਚੋਣ ਜਿੱਤ ਗਏ। ਇਹ ਤਿੰਨੇ ਆਗੂ ਆਮ ਆਦਮੀ ਪਾਰਟੀ ਨਾਲ ਸਬੰਧਤ ਹਨ। ਜਦੋਂਕਿ ਇਸ ਵਾਰ ਕਾਂਗਰਸ ਉਮੀਦਵਾਰ ਕੁਲਦੀਪ ਸਿੰਘ ਕਾਲਾ ਢਿੱਲੋਂ ਬਰਨਾਲਾ ਸੀਟ ਤੋਂ ਚੋਣ ਜਿੱਤ ਕੇ ਵਿਧਾਇਕ ਬਣੇ ਹਨ।

LEAVE A REPLY

Please enter your comment!
Please enter your name here