ਤੇਜ਼ ਰਫਤਾਰ ਦਾ ਕਹਿਰ, 3 ਨੌਜਵਾਨਾਂ ਦੀ ਮੌ.ਤ
ਤੇਜ਼ ਰਫ਼ਤਾਰ ਕਾਰਨ ਵਾਪਰ ਰਹੇ ਸੜਕ ਹਾਦਸਿਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਧੂਰੀ ਕੱਕੜਵਾਲ ਰੋਡ ‘ਤੇ ਬੋਲੈਰੋ ਗੱਡੀ ਅਤੇ ਮੋਟਰਸਾਈਕਲ ਦੀ ਆਪਸ ਵਿੱਚ ਟੱਕਰ ਹੋ ਗਈ। ਹਾਦਸੇ ਵਿੱਚ ਮੋਟਰਸਾਈਕਲ ਸਵਾਰ ਤਿੰਨੋਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਤਿੰਨੋਂ ਧੂਰੀ ਦੇ ਰਹਿਣ ਵਾਲੇ ਹਨ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਅਤੇ ਮਾਮਲਾ ਦਰਜ ਕਰ ਲਿਆ ਹੈ।
ਵੱਡੀਆਂ ਮੁੱਛਾਂ ਰੱਖਣ ‘ਤੇ ਇਨ੍ਹਾਂ ਸੂਬਿਆਂ ‘ਚ ਪੁਲਿਸ ਵਾਲਿਆਂ ਨੂੰ ਮਿਲਦਾ ਹੈ ਬੋਨਸ… || News Update
ਪੰਜਾਬ ਵਿੱਚ ਹਰ ਰੋਜ਼ ਸੜਕ ਹਾਦਸਿਆਂ ਦੀ ਸਮੱਸਿਆ ਵਧਦੀ ਜਾ ਰਹੀ ਹੈ। ਜਿਸ ਕਾਰਨ ਹਰ ਰੋਜ਼ ਕੋਈ ਨਾ ਕੋਈ ਪਰਿਵਾਰਕ ਮੈਂਬਰ ਗਵਾ ਰਿਹਾ ਹੈ। ਬੀਤੇ ਦਿਨ ਫਿਰੋਜ਼ਪੁਰ ਵਿੱਚ ਵੀ ਇੱਕ ਸੜਕ ਹਾਦਸਾ ਵਾਪਰਿਆ ਸੀ ਜਿਸ ਵਿੱਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ ਸੀ ਅਤੇ ਦੂਜਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਸੀ। ਜਿਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਸੀ।