ਟ੍ਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ || Latest News || Punjab News

0
105

ਟ੍ਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

ਅਬੋਹਰ ‘ਚ ਥਾਣਾ ਸਿਟੀ ਪੁਲਿਸ ਨੇ ਟ੍ਰਾਂਸਫਾਰਮਰਾਂ ‘ਚੋਂ ਤੇਲ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਗਿਰੋਹ ਦੇ 5 ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਦਕਿ ਇੱਕ ਪੁਲਿਸ ਦੀ ਗ੍ਰਿਫਤ ਤੋਂ ਫਰਾਰ ਹੈ। ਫੜੇ ਗਏ ਚੋਰਾਂ ਦੇ ਕਬਜ਼ੇ ’ਚੋਂ 174 ਲੀਟਰ ਤੇਲ ਵੀ ਬਰਾਮਦ ਕੀਤਾ ਗਿਆ ਹੈ।

ਡੀਐਸਪੀ ਅਰੁਣ ਮੁੰਡਨ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ASI ਰਮੇਸ਼ ਚੰਦ ਪੁਲਿਸ ਪਾਰਟੀ ਸਮੇਤ ਸੀਡ ਫਾਰਮ ਖੇਤੀਬਾੜੀ ਯੂਨੀਵਰਸਿਟੀ ਨੇੜੇ ਮੌਜੂਦ ਸਨ ਤਾਂ ਮੁਖਬਰ ਨੇ ਇਤਲਾਹ ਦਿੱਤੀ ਕਿ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਪੁੱਤਰ ਗੁਰਨਾਮ ਸਿੰਘ ਵਾਸੀ ਬੱਲੂਆਣਾ ਅਤੇ ਰਾਮਪਾਲ ਸਿੰਘ ਉਰਫ਼ ਗਗਨ ਪੁੱਤਰ ਸ. ਸੋਹਨ ਸਿੰਘ ਵਾਸੀ ਕੁੰਡਲ ਖੇਤਾਂ ਵਿੱਚ ਲੱਗੇ ਜ਼ਿਮੀਂਦਾਰਾਂ ਦੇ ਟ੍ਰਾਂਸਫਾਰਮਰਾਂ ਵਿੱਚੋਂ ਤੇਲ ਚੋਰੀ ਕਰਕੇ ਵੇਚਦੇ ਸਨ।

ਮੁਲਜ਼ਮ ਅਜੇ ਵੀ ਕੱਚਾ ਸੀਡ ਫਾਰਮ ਲਿੰਕ ਰੋਡ ’ਤੇ ਆਪਣੇ ਮੋਟਰਸਾਈਕਲ ’ਤੇ ਚੋਰੀ ਦੇ ਤੇਲ ਦਾ ਕੈਨ ਲੈ ਕੇ ਖੜ੍ਹੇ ਹਨ ਅਤੇ ਗਾਹਕ ਦੀ ਉਡੀਕ ਕਰ ਰਹੇ ਹਨ। ਜੇਕਰ ਹੁਣੇ ਛਾਪਾ ਮਾਰਿਆ ਜਾਵੇ ਤਾਂ ਕਾਬੂ ਕੀਤਾ ਜਾ ਸਕਦਾ ਹੈ। ਜਿਸ ਤਹਿਤ ਛਾਪਾ ਮਾਰ ਕੇ ਦੋਵਾਂ ਨੂੰ ਕਾਬੂ ਕੀਤਾ ਗਿਆ।

 

ਇਸ ਤੋਂ ਇਲਾਵਾ ਇੱਕ ਹੋਰ ਮਾਮਲੇ ਵਿੱਚ ASI ਰਮੇਸ਼ ਚੰਦ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਤਾਂ ਪੁਲਿਸ ਨੇ ਜਸ਼ਨਪ੍ਰੀਤ ਸਿੰਘ ਉਰਫ਼ ਜਸ਼ਨ ਪੁੱਤਰ ਗੁਰਲਾਲ ਸਿੰਘ ਅਤੇ ਰਾਮਪਾਲ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਕੁੰਡਲ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 20 ਲੀਟਰ ਤੇਲ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।

ਇਹ ਵੀ ਪੜ੍ਹੋ : ਅਮਰਨਾਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ‘ਤੇ ਲੁਟੇਰਿਆਂ ਨੇ ਕੀਤਾ ਹਮਲਾ…

ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਨ ’ਤੇ ਸਰਬਜੀਤ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਸੀਡ ਫਾਰਮ ਦਾ ਨਾਮ ਲਿਆ ਗਿਆ ਅਤੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ। ਉਸ ਦੀ ਨਿਸ਼ਾਨਦੇਹੀ ‘ਤੇ 174 ਲੀਟਰ ਤੇਲ ਬਰਾਮਦ ਹੋਇਆ ਹੈ। ਪੁੱਛਗਿੱਛ ਤੋਂ ਬਾਅਦ ਇੱਕ ਹੋਰ ਮੁਲਜ਼ਮ ਹਰਜੋਤ ਸਿੰਘ ਉਰਫ਼ ਜੋਤ ਪੁੱਤਰ ਹਰਵਿੰਦਰ ਸਿੰਘ ਦਾ ਨਾਮ ਸਾਹਮਣੇ ਆਇਆ ਹੈ ਜਿਸ ਦੀ ਗ੍ਰਿਫ਼ਤਾਰੀ ਬਾਕੀ ਹੈ। ਡੀਐਸਪੀ ਨੇ ਦੱਸਿਆ ਕਿ ਜਸ਼ਨਪ੍ਰੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਦੋ ਕੇਸ ਦਰਜ ਹਨ।

LEAVE A REPLY

Please enter your comment!
Please enter your name here