ਗੈਂਗਸਟਰ ਲਖਵੀਰ ਲੰਡਾ ਅਤੇ ਜੈਸਲ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਕਾਬੂ
ਪੰਜਾਬ ਦੀ ਮੋਹਾਲੀ ਪੁਲਿਸ ਨੇ ਅੱਤਵਾਦੀ ਲਖਵੀਰ ਸਿੰਘ ਲੰਡਾ ਅਤੇ ਗੁਰਦੇਵ ਸਿੰਘ ਉਰਫ਼ ਜੈਸਲ ਗੈਂਗ ਦੇ ਦੋ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ .32 ਬੋਰ ਦੇ ਤਿੰਨ ਪਿਸਤੌਲ, ਦੋ ਦੇਸੀ ਪਿਸਤੌਲ ਅਤੇ 13 ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਲੁਧਿਆਣਾ ਦੇ ਸਾਹਨੇਵਾਲ ਥਾਣਾ ਖੇਤਰ ਤੋਂ ਇੱਕ ਚੋਰੀ ਦੀ ਕਾਰ ਵੀ ਬਰਾਮਦ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਮੁਹਾਲੀ ਦੇ ਐਸਐਸਪੀ ਦੀਪਕ ਪਾਰਿਖ ਨੇ ਪ੍ਰੈਸ ਕਾਨਫਰੰਸ ਵਿੱਚ ਕੀਤਾ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।