ਗੈਂਗਸਟਰ ਲਾਰੈਂਸ ਨੂੰ ਬਿਸ਼ਨੋਈ ਸਮਾਜ ਦਾ ਬਣਾਇਆ ਪ੍ਰਧਾਨ
ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਯੁਵਾ ਮੋਰਚਾ ਵਿੰਗ ਦਾ ਕੌਮੀ ਪ੍ਰਧਾਨ ਬਣਾਇਆ ਗਿਆ ਹੈ। ਦੇਸ਼ ਦੀ ਰਾਸ਼ਟਰੀ ਸੁਰੱਖਿਆ ਏਜੰਸੀ (ਐੱਨ.ਆਈ.ਏ.) ਸਮੇਤ ਕਈ ਸੂਬਿਆਂ ਦੀ ਪੁਲਸ ਲਾਰੈਂਸ ਖਿਲਾਫ ਜਾਂਚ ਕਰ ਰਹੀ ਹੈ। ਪਰ ਫਿਰ ਵੀ ਸੁਸਾਇਟੀ ਨੇ ਪ੍ਰਧਾਨ ਦੇ ਅਹੁਦੇ ਲਈ ਲਾਰੈਂਸ ਨੂੰ ਨਾਮਜ਼ਦ ਕੀਤਾ ਹੈ।
ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਪੱਤਰ ਜਾਰੀ ਕੀਤਾ
ਇਸ ਦਾ ਫੈਸਲਾ 20 ਅਕਤੂਬਰ ਨੂੰ ਪੰਜਾਬ ਦੇ ਅਬੋਹਰ ਸਥਿਤ ਬਿਸ਼ਨੋਈ ਮੰਦਿਰ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਤੋਂ ਬਾਅਦ ਅਧਿਕਾਰੀਆਂ ਨੇ ਪੱਤਰ ਜਾਰੀ ਕੀਤਾ। ਲਾਰੈਂਸ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਉਸ ਦਾ ਨਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਐਨਸੀਪੀ ਆਗੂ ਤੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਹੈ।
ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਕੌਮੀ ਮੀਤ ਪ੍ਰਧਾਨ ਰਮੇਸ਼ ਬਿਸ਼ਨੋਈ ਨੇ ਕਿਹਾ
ਆਲ ਇੰਡੀਆ ਜੀਵ ਰਕਸ਼ਾ ਬਿਸ਼ਨੋਈ ਸਭਾ ਦੇ ਕੌਮੀ ਮੀਤ ਪ੍ਰਧਾਨ ਰਮੇਸ਼ ਬਿਸ਼ਨੋਈ ਨੇ ਕਿਹਾ ਕਿ ਲਾਰੈਂਸ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ ਕੰਮ ਕਰ ਰਿਹਾ ਹੈ। ਇਸ ਤੋਂ ਇਲਾਵਾ ਸਾਡੇ ਸਮਾਜ ਵਿੱਚ ਜੰਗਲੀ ਜਾਨਵਰਾਂ ਦੀ ਆਪਣੀ ਬਹੁਤ ਮਹੱਤਤਾ ਹੈ। ਅਜਿਹੇ ‘ਚ ਲਾਰੈਂਸ ਵੀ ਲੋਕਾਂ ਨੂੰ ਜੰਗਲੀ ਜੀਵਾਂ ਦੀ ਰੱਖਿਆ ਲਈ ਪ੍ਰੇਰਿਤ ਕਰ ਰਿਹਾ ਹੈ।