ਪੁਲਿਸ ਤੇ ਗੈਂਗਸਟਰ ਵਿਚਾਲੇ ਹੋਈ ਮੁੱਠਭੇੜ, ਗੈਂਗਸਟਰ ਰੋਹਿਤ ਰਾਣਾ ਗ੍ਰਿਫਤਾਰ
ਜਲੰਧਰ ਜ਼ਿਲੇ ਦੇ ਭੋਗਪੁਰ ਪਿੰਡ ‘ਚ ਜੰਮੂ ਦੇ ਇਕ ਗੈਂਗਸਟਰ ਅਤੇ ਪੰਜਾਬ ਪੁਲਸ ਦੇ ਏਜੀਟੀਐੱਫ ਵਿਚਾਲੇ ਮੁਕਾਬਲਾ ਹੋਇਆ। ਮੁਕਾਬਲੇ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚੱਲੀਆਂ। ਇਸ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਘੇਰ ਕੇ ਗ੍ਰਿਫਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਜੰਮੂ ਦੇ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਵਜੋਂ ਹੋਈ ਹੈ।
ਮੁਲਜ਼ਮਾਂ ਨੇ ਪੁਲਿਸ ’ਤੇ ਚਾਰ ਗੋਲੀਆਂ ਚਲਾਈਆਂ ਤੇ ਪੁਲਿਸ ਵਾਲੇ ਪਾਸੇ ਤੋਂ ਵੀ ਚਾਰ ਗੋਲੀਆਂ ਚਲਾਈਆਂ ਗਈਆਂ। ਗੈਂਗਸਟਰ ਇੱਕ ਘਰ ਵਿੱਚ ਲੁਕਿਆ ਹੋਇਆ ਸੀ। ਗੈਂਗਸਟਰ ਰਾਣਾ ਨੇ ਜੰਮੂ ਦੇ ਕਠੂਆ ‘ਚ ਸਬ-ਇੰਸਪੈਕਟਰ ਦੀਪਕ ਸ਼ਰਮਾ ਦਾ ਕਤਲ ਕਰ ਦਿੱਤਾ ਸੀ ਅਤੇ ਉਹ ਫਰਾਰ ਸੀ। ਪੰਜਾਬ ਪੁਲਿਸ ਪਿਛਲੇ ਕੁਝ ਦਿਨਾਂ ਤੋਂ ਉਸ ਦੀ ਭਾਲ ਕਰ ਰਹੀ ਸੀ ਅਤੇ ਉਸ ਦਾ ਪਿੱਛਾ ਕਰ ਰਹੀ ਸੀ।
ਇਹ ਵੀ ਪੜ੍ਹੋ: ਗਰਮੀ ਦਾ ਕਹਿਰ ਜਾਰੀ, ਹਿਮਾਚਲ ‘ਚ ਪਾਰਾ ਪਹੁੰਚਿਆ 46 ਡਿਗਰੀ ਤੱਕ…
ਏਜੀਟੀਐਫ ਦੇ ਏਆਈਜੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਬੁੱਧਵਾਰ ਦੇਰ ਸ਼ਾਮ ਨੂੰ ਸੂਚਨਾ ਮਿਲੀ ਸੀ ਕਿ ਉਹ ਭੋਗਪੁਰ ਦੇ ਪਿੰਡ ਮੁਮਨਾਦਪੁਰ ਆਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਜਾਲ ਵਿਛਾ ਕੇ ਉਸ ਨੂੰ ਘੇਰ ਲਿਆ। ਪਰ ਪੁਲਿਸ ਦੀਆਂ ਗੱਡੀਆਂ ਨੂੰ ਦੇਖ ਕੇ ਉਸਨੇ ਇੱਕ ਘਰ ਤੋਂ ਫਾਇਰਿੰਗ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਨੇ ਘਰ ਨੂੰ ਚਾਰੋਂ ਪਾਸਿਓਂ ਘੇਰ ਲਿਆ। ਇਸ ਤੋਂ ਬਾਅਦ ਕਰਾਸ ਫਾਇਰਿੰਗ ‘ਚ ਗੈਂਗਸਟਰ ਰਾਣਾ ਦੀ ਲੱਤ ‘ਚ ਗੋਲੀ ਲੱਗ ਗਈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮ ਖ਼ਿਲਾਫ਼ ਜੰਮੂ ਵਿੱਚ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ, ਜਿਸ ਤੋਂ ਬਾਅਦ ਉਹ ਪੰਜਾਬ ਵਿੱਚ ਲੁਕ ਕੇ ਰਹਿ ਰਿਹਾ ਸੀ।