ਵਿਦੇਸ਼ਾਂ ‘ਚ ਗੈਂਗਵਾਰ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਹੁਣ ਕੈਨੇਡਾ ਤੋਂ ਸਾਹਮਣੇ ਆਇਆ ਹੈ।ਕੈਨੇਡਾ ‘ਚ ਗੈਂਗਵਾਰ ਹੋਈ ਹੈ। ਇਹ ਘਟਨਾ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਕੈਨੇਡਾ ‘ਚ ਪੰਜਾਬ ਦੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਹੋਈ ਹੈ।
ਜਾਣਕਾਰੀ ਅਨੁਸਾਰ ਗੈਂਗਸਟਰ ਵਿਸ਼ਾਲ ਵਾਲੀਆ ਦਾ ਕਤਲ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਹਮਲਾਵਾਰਾਂ ਨੇ ਵਾਰਦਾਤ ਤੋਂ ਬਾਅਦ ਕਾਰ ਨੂੰ ਅੱਗ ਲਗਾ ਦਿੱਤੀ। ਇਹ ਵੀ ਸਾਹਮਣੇ ਆਇਆ ਹੈ ਕਿ ਵਾਲੀਆ ਦੇ ਕਤਲ ਤੋਂ ਬਾਅਦ ਵਿਰੋਧੀ ਗੈਂਗਸਟਰ ਗਰੁੱਪ ਨੇ ਅਪਰਾਧ ਵਿਚ ਵਰਤੀ ਕਾਰ ਨੂੰ ਅੱਗ ਲਗਾ ਦਿੱਤੀ ਤੇ ਆਪ ਮੌਕੇ ਤੋਂ ਭੱਜ ਗਏ।ਵਿਸ਼ਾਲ ਵਾਲੀਆ ਦਾ ਨਾਂ ਪੁਲਿਸ ਦੀ ਮੋਸਟ ਵਾਂਟੇਡ ਲਿਸਟ ‘ਚ ਸ਼ਾਮਿਲ ਸੀ। ਦੱਸਿਆ ਜਾ ਰਿਹਾ ਹੈ ਕਿ ਵਿਸ਼ਾਲ ਵਾਲੀਆ ਨਸ਼ਾ ਤਸਕਰੀ ‘ਚ ਵੀ ਸ਼ਾਮਿਲ ਸੀ। ਫਿਲਹਾਲ ਇਸ ਮਾਮਲੇ ‘ਚ ਕਿਸੇ ਵੀ ਗ੍ਰਿਫਤਾਰੀ ਦੀ ਜਾਣਕਾਰੀ ਸਾਹਮਣੇ ਨਹੀਂ ਆਈ।