ਗਿਆਨੀ ਰਘਬੀਰ ਸਿੰਘ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੀਤੀ…

0
45

ਗਿਆਨੀ ਰਘਬੀਰ ਸਿੰਘ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਸਿੰਘ ਬਾਦਲ ‘ਤੇ ਹਮਲੇ ਦੀ ਕੀਤੀ…

 ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿੰਦਾ ਕੀਤੀ ਹੈ। ਬਿਆਨ ਜਾਰੀ ਕਰਦਿਆਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਹੈ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ‘ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾਦਾਰ ‘ਤੇ ਹੋਇਆ ਹੈ। ਸੁਖਬੀਰ ਨੂੰ ਸੇਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਗਾਈ ਹੈ ਅਤੇ ਉਹ ਇਹ ਸੇਵਾ ਨਿਭਾਅ ਰਹੇ ਸਨ। ਇਹ ਮੰਦਭਾਗੀ ਘਟਨਾ ਦੀ ਉਹ ਨਿੰਦਾ ਕਰਦੇ ਹਨ।

ਉੱਥੇ ਹੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੇਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਨੂੰ ਬੇਹੱਦ ਮੰਦਭਾਗਾ ਤੇ ਦੁੱਖਦਾਈ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਸਿੱਖਾਂ ਦਾ ਪਾਵਨ ਪਵਿੱਤਰ ਅਸਥਾਨ ਹੈ ਜਿੱਥੇ ਜਿਹੜਾ ਵੀ ਆਉਂਦਾ ਹੈ ਉਹ ਆਪਣੇ ਆਪ ਨੂੰ ਭੈ-ਮੁਕਤ ਤੇ ਆਪਣੇ ਆਪ ਨੂੰ ਗੁਰੂ ਅੱਗੇ ਸਮਰਪਤ ਹੋਣ ਦੀ ਭਾਵਨਾ ਲੈ ਕੇ ਆਉਂਦਾ ਹੈ। ਇਸ ਕਰਕੇ ਸ੍ਰੀ ਦਰਬਾਰ ਸਾਹਿਬ ਵਿਖੇ ਅਜਿਹੀ ਘਟਨਾ ਦਾ ਵਾਪਰਨਾ ਬਹੁਤ ਮੰਦਭਾਗਾ ਹੈ।

LEAVE A REPLY

Please enter your comment!
Please enter your name here