ਜਨਮ ਦਿਨ ‘ਤੇ ਬੱਚੀ ਦੀ ਕੇਕ ਖਾਣ ਨਾਲ ਹੋਈ ਮੌਤ | Punjab News

0
96
Girl died after eating cake on her birthday

ਪਟਿਆਲਾ ਤੋਂ ਇੱਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ | ਜਿੱਥੇ ਕਿ ਥਾਣਾ ਅਨਾਜ ਮੰਡੀ ਦੇ ਵਿੱਚ ਪੈਂਦੇ ਅਮਨ ਨਗਰ ਦੇ ਵਿੱਚ ਰਹਿਣ ਵਾਲੀ 10 ਸਾਲਾ ਮਾਨਵੀ ਦੀ ਕੇਕ ਖਾਣ ਨਾਲ ਮੌਤ ਹੋ ਗਈ।

ਦਰਅਸਲ ਪਰਿਵਾਰਕ ਮੈਂਬਰਾਂ ਵੱਲੋਂ ਮਾਨਵੀ ਦੇ ਜਨਮਦਿਨ ਤੇ ਇਹ ਕੇਕ ਮੰਗਵਾਇਆ ਗਿਆ ਸੀ, ਜਿਸ ਨੂੰ ਖਾਣ ਤੋਂ ਬਾਅਦ ਬੱਚੀ ਨੇ ਦਮ ਤੋੜ ਦਿੱਤਾ। ਜਿਸ ਤੋਂ ਬਾਅਦ ਇਸ ਘਟਨਾ ਨੂੰ ਦੇਖਦੇ ਹੋਏ ਇਲਾਕੇ ਦੇ ਵਿੱਚ ਸੋਗ ਦੀ ਲਹਿਰ ਪਾਈ ਗਈ ਹੈ।
ਪਰਿਵਾਰ ਮੈਂਬਰਾਂ ਦੇ ਵੱਲੋਂ ਦੱਸਿਆ ਗਿਆ ਕਿ 24 ਮਾਰਚ ਨੂੰ ਉਹਨਾਂ ਦੀ ਬੇਟੀ ਦਾ ਜਨਮਦਿਨ ਸੀ ਜਿਸ ਲਈ ਅਸੀਂ ਆਨਲਾਈਨ ਕੇਕ ਆਰਡਰ ਕਰਕੇ ਮੰਗਵਾਇਆ ਸੀ ਜਿਸ ਨੂੰ ਖਾਣ ਤੋਂ ਬਾਅਦ ਸਾਡਾ ਸਾਰਾ ਪਰਿਵਾਰ ਬਿਮਾਰ ਹੋ ਗਿਆ ਪਰੰਤੂ ਪਰਿਵਾਰ ਮੈਂਬਰਾਂ ਦੀ ਉਮਰ ਜ਼ਿਆਦਾ ਹੋਣ ਕਾਰਨ ਉਹਨਾਂ ਦਾ ਬਚਾਅ ਰਹਿ ਗਿਆ |

ਇਸ ਤੋਂ ਬਾਅਦ ਦੇਰ ਰਾਤ ਮਾਨਵੀ ਦੀ ਤਬੀਅਤ ਜਿਆਦਾ ਖਰਾਬ ਹੋਈ। ਸਵੇਰੇ ਜਦੋਂ ਉਨ੍ਹਾਂ ਦੇਖਿਆ ਤਾਂ ਪਤਾ ਲੱਗਿਆ ਕਿ ਉਨ੍ਹਾਂ ਦੀ ਬੇਟੀ ਦਾ ਸਰੀਰ ਠੰਡਾ ਪੈ ਚੁੱਕਿਆ ਸੀ, ਜਿਸ ‘ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਹਸਪਤਾਲ ‘ਚ ਡਾਕਟਰਾਂ ਵੱਲੋਂ ਮਾਨਵੀ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਪੁਲਿਸ ਵੱਲੋਂ ਬੇਕਰੀ ਮਾਲਕ ‘ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਅੱਗੇ ਜਾਂਚ ਕੀਤੀ ਜਾ ਰਹੀ ਹੈ ਕਿ ਕੇਕ ਵਿੱਚ ਅਜਿਹੇ ਕਿਹੜੇ ਤੱਥ ਸੀ ਜਿਨ੍ਹਾਂ ਨਾਲ ਬੱਚੀ ਦੀ ਮੌਤ ਹੋਈ |

LEAVE A REPLY

Please enter your comment!
Please enter your name here