ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਟੀਮ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਦੁਬਈ ਤੋਂ ਅੰਮ੍ਰਿਤਸਰ ਆਏ ਇਕ ਯਾਤਰੀ ਦੇ ਅੰਡਰਵੀਅਰ ਵਿਚੋਂ ਚੈਕਿੰਗ ਦੌਰਾਨ 65 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਸੋਨੇ ਨੂੰ ਆਪਣੇ ਕਬਜ਼ੇ ’ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਏਅਰ ਇੰਡੀਆ ਦੀ ਫਲਾਈਟ ਤੋਂ ਦੁਬਈ ਤੋਂ ਅੰਮ੍ਰਿਤਸਰ ਪਹੁੰਚੇ ਇਕ ਯਾਤਰੀ ਕੋਲੋਂ ਇਹ ਸੋਨਾ ਬਰਾਮਦ ਹੋਇਆ ਹੈ । ਜਿਵੇਂ ਹੀ ਯਾਤਰੀ ਨੇ ਗ੍ਰੀਨ ਸਿਗਨਲ ਪਾਰ ਕੀਤਾ ਤਾਂ ਕਸਟਮ ਵਿਭਾਗ ਦੀ ਟੀਮ ਨੇ ਉਸ ਨੂੰ ਟਰੇਸ ਕਰ ਲਿਆ। ਵਿਅਕਤੀ ਕੋਲੋਂ ਸੋਨੇ ਦੀ ਚੇਨ ਦੇ ਰੂਪ ਵਿੱਚ ਇਹ ਸੋਨਾ ਬਰਾਮਦ ਕੀਤਾ ਗਿਆ ਹੈ ਜਿਸ ਦਾ ਕੁੱਲ ਵਜ਼ਨ 1.24 ਕਿਲੋ ਦਸਿਆ ਗਿਆ ਹੈ ਅਤੇ ਜਿਸ ਦੀ ਕੀਮਤ ਅੰਤਰਰਾਸ਼ਟਰੀ ਮਾਰਕੀਟ ਵਿੱਚ 65 ਲੱਖ ਰੁਪਿਆ ਦੱਸੀ ਜਾ ਰਹੀ ਹੈ
ਕਸਟਮ ਵਿਭਾਗ ਦੇ ਸੰਯੁਕਤ ਕਮਿਸ਼ਨਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮ ਦੇ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ।