ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ। ਮੰਤਰੀ ਮੰਡਲ ਨੇ ਸਰਕਾਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਮੌਜੂਦਾ ਮਹਿੰਗਾਈ ਭੱਤਾ 34 ਫੀਸਦੀ ਹੈ, ਜਿਸ ਨੂੰ ਹੁਣ 4 ਫੀਸਦੀ ਵਧਾ ਕੇ 38 ਫੀਸਦੀ ਕਰ ਦਿੱਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ਨਾਲ ਮੌਜੂਦਾ 50 ਲੱਖ ਕੇਂਦਰੀ ਕਰਮਚਾਰੀਆਂ ਅਤੇ 62 ਲੱਖ ਪੈਨਸ਼ਨਰਾਂ ਨੂੰ ਸਿੱਧਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ: ਹਿਮਾਚਲ ਪ੍ਰਦੇਸ਼ ‘ਚ ਕਾਂਗਰਸ ਨੂੰ ਵੱਡਾ ਝਟਕਾ! ਕਾਰਜਕਾਰੀ ਪ੍ਰਧਾਨ ਹਰਸ਼ ਮਹਾਜਨ BJP ‘ਚ ਹੋਏ…
ਸਰਕਾਰ ਵੱਲੋਂ ਡੀਏ ਵਿੱਚ ਕੀਤਾ ਗਿਆ ਵਾਧਾ 1 ਜੁਲਾਈ 2022 ਤੋਂ ਲਾਗੂ ਹੋਵੇਗਾ। ਇਸ ਤੋਂ ਪਹਿਲਾਂ ਮਾਰਚ 2022 ਵਿੱਚ ਸਰਕਾਰ ਨੇ ਜਨਵਰੀ ਤੋਂ ਡੀਏ (ਮਹਿੰਗਾ ਭੱਠਾ) ਵਧਾਉਣ ਦਾ ਐਲਾਨ ਕੀਤਾ ਸੀ। ਉਸ ਸਮੇਂ ਕੇਂਦਰੀ ਮੁਲਾਜ਼ਮਾਂ ਦਾ ਡੀਏ 31 ਫੀਸਦੀ ਤੋਂ ਵਧਾ ਕੇ 34 ਫੀਸਦੀ ਕਰ ਦਿੱਤਾ ਗਿਆ ਸੀ। ਹੁਣ ਇਹ ਵਧ ਕੇ 38 ਫੀਸਦੀ ਹੋ ਗਿਆ ਹੈ। ਇਸ ਅਨੁਸਾਰ ਮੁਲਾਜ਼ਮਾਂ ਨੂੰ ਸਤੰਬਰ ਮਹੀਨੇ ਦੀ ਤਨਖਾਹ ਵਿੱਚ ਦੋ ਮਹੀਨਿਆਂ ਦਾ ਡੀਏ ਦਾ ਬਕਾਇਆ ਮਿਲੇਗਾ।