ਅੱਜ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਮਾਤਮਾ ਇਹ ਲੋਹੜੀ ਸਾਰਿਆਂ ਦੇ ਵਿਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ।
CM ਮਾਨ ਨੇ ਟਵੀਟ ਕਰਕੇ ਵਧਾਈ ਦਿੰਦੇ ਹੋਏ ਲਿਖਿਆ, “ਖ਼ੁਸ਼ੀਆਂ ਦੇ ਤਿਉਹਾਰ ਲੋਹੜੀ ਦੀਆਂ ਸਾਰੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ…ਪਰਮਾਤਮਾ ਕਰੇ ਇਹ ਲੋਹੜੀ ਸਾਰਿਆਂ ਦੇ ਵੇਹੜੇ ਖ਼ੁਸ਼ੀਆਂ-ਖੇੜੇ ਲੈ ਕੇ ਆਵੇ…ਦਲਿੱਦਰ ਰੂਪੀ ਸਮਾਜ ਵਿਰੋਧੀ ਤਾਕਤਾਂ ਦਾ ਸਫ਼ਾਇਆ ਹੋਵੇ…ਪੰਜਾਬ ਸਦਾ ਵਾਂਗ ਚੜ੍ਹਦੀ ਕਲਾ ਵਿੱਚ ਰਹੇ।”
ਇਸਦੇ ਨਾਲ ਹੀ ਨੇ CM ਮਾਨ ਨੇ ਇੱਕ ਹੋਰ ਟਵੀਟ ਕਰਦਿਆਂ ਲਿਖਿਆ ਹੈ ਕਿ ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦ ਹੀ ਸਾਂਝੇ ਕੀਤੇ ਜਾਣਗੇ…ਲੋਹੜੀ ਦੀਆਂ ਮੁਬਾਰਕਾਂ।
ਅੱਜ ਲੋਹੜੀ ਦੇ ਤਿਉਹਾਰ ਮੌਕੇ ਇੱਕ ਹੋਰ ਖੁਸ਼ਖਬਰੀ ਤੁਹਾਡੇ ਨਾਲ ਸਾਂਝੀ ਕਰ ਰਿਹਾਂ ਹਾਂ…ਸਾਡੀ ਸਰਕਾਰ ਲਗਾਤਾਰ ਲੋਕ ਪੱਖੀ ਫੈਸਲੇ ਲੈ ਰਹੀ ਹੈ ਤੇ ਇਸੇ ਕੜੀ ‘ਚ 6 ਹਜ਼ਾਰ ਤੋਂ ਵੱਧ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਰਸਤਾ ਸਾਫ ਹੋ ਗਿਆ ਹੈ…ਵੇਰਵੇ ਜਲਦੀ …ਲੋਹੜੀ ਦੀਆਂ ਮੁਬਾਰਕਾਂ
— Bhagwant Mann (@BhagwantMann) January 13, 2023