ਨਵੇਂ ਸਾਲ ‘ਤੇ ਸਫਾਈ ਕਰਮਚਾਰੀਆਂ ਲਈ ਖੁਸ਼ਖ਼ਬਰੀ, ਜਲਦ ਕੀਤੇ ਜਾਣਗੇ ਪੱਕੇ-ਹਰਦੀਪ ਸਿੰਘ ਮੁੰਡੀਆਂ
ਲੁਧਿਆਣਾ ਨਗਰ ਨਿਗਮ ਵਿੱਚ ਮਿਊਂਸੀਪਲ ਕਰਮਚਾਰੀ ਦਲ ਵੱਲੋਂ ਕਰਵਾਏ ਗਏ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੀਤ ਸਿੰਘ ਮੁੰਡੀਆਂ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਨਵੇਂ ਸਾਲ ਦੀ ਸਭ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਪੱਕੇ ਹੋਣ ਤੋਂ ਰਹਿੰਦੇ ਸਫ਼ਾਈ ਕਰਮਚਾਰੀਆਂ ਨੂੰ ਜਲਦ ਪੱਕਾ ਕੀਤਾ ਜਾਵੇਗਾ।
ਲੁਧਿਆਣਾ ਸ਼ਹਿਰ ਨੂੰ ਸਮਾਰਟ ਬਣਾਉਣ ਲਈ ਕੀਤੇ ਜਾ ਰਹੇ ਵਿਕਾਸ ਕੰਮ
ਉਨ੍ਹਾਂ ਨੇ ਕਿਹਾ ਕਿ ਲੁਧਿਆਣਾ ਸ਼ਹਿਰ ਨੂੰ ਸਮਾਰਟ ਬਣਾਉਣ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ। ਲੁਧਿਆਣਾ ਦੀ ਨਗਰ ਨਿਗਮ ਜ਼ੋਨ ਏ ਵਿੱਚ ਮਿਊਂਸੀਪਲ ਕਰਮਚਾਰੀ ਦਲ ਵੱਲੋਂ ਨਵੇਂ ਸਾਲ ਦੇ ਪਹਿਲੇ ਦਿਨ ਭਗਵਾਨ ਵਾਲਮੀਕਿ ਜੀ ਮਹਾਰਾਜ ਦਾ ਸਮਾਗਮ ਕਰਵਾਇਆ ਗਿਆ ਜਿੱਥੇ ਕਿ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਿਰਕਤ ਕੀਤੀ ਅਤੇ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਚਰਨਾਂ ‘ਚ ਨਤਮਸਤਕ ਹੋਏ।
ਔਰਤਾਂ ਨੇ 14.88 ਕਰੋੜ ਤੋਂ ਵੱਧ ਮੁਫ਼ਤ ਬੱਸ ਯਾਤਰਾਵਾਂ ਦਾ ਲਿਆ ਲਾਭ: ਲਾਲਜੀਤ ਭੁੱਲਰ || Punjab News
ਇਸ ਮੌਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚੋਂ ਮਿਊਂਸੀਪਲ ਕਰਮਚਾਰੀ ਦਲ ਦੇ ਮੁਲਾਜ਼ਮ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਨਵੇਂ ਸਾਲ ਦੀ ਸਭ ਨੂੰ ਮੁਬਾਰਕਬਾਦ ਦਿੱਤੀ।









