ਲੋਕਾਂ ਦੀ ਸਿਹਤ ਸੁਰੱਖਿਆ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਬੀਰ ਸਿੰਘ

0
38
Dr. Balbir Singh

ਪਟਿਆਲਾ, 12 ਜੂਨ 2026 : ਸਿਹਤ ਮੰਤਰੀ ਪੰਜਾਬ (Health Minister Punjab) ਡਾਕਟਰ ਬਲਬੀਰ ਸਿੰਘ ਵਲੋਂ ਅੱਜ ਪਟਿਆਲਾ ਦੇ ਵੱਖ-ਵੱਖ ਖੇਤਰਾਂ ਦਾ ਪੀਲੀਆ ਦੇ ਮਾਮਲਿਆਂ ਦੇ ਚਲਦਿਆਂ ਦੌਰਾ (Visit) ਕੀਤਾ ਗਿਆ ਹੈ ।

ਕਿਹੜੇ ਕਿਹੜੇ ਇਲਾਕਿਆਂ ਦਾ ਕੀਤਾ ਗਿਆ ਹੈ ਦੌਰਾ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਅੱਜ ਪਟਿਆਲਾ ਦੇ ਡੋਗਰਾ ਮੁਹੱਲਾ, ਸਰਹੰਦੀ ਗੇਟ ਵਿਖੇ ਪੀਲੀਆ (ਹੈਪਾਟਾਈਟਿਸ-ਏ) ਦੇ ਮਾਮਲਿਆਂ ਦੀ ਸੂਚਨਾ ਮਿਲਣ ਉਪਰੰਤ ਖੁਦ ਸਮੁੱਚੀ ਟੀਮ ਸਮੇਤ ਪ੍ਰਭਾਵਿਤ ਖੇਤਰ ਦਾ ਦੌਰਾ ਕਰਕੇ ਗੰਦੇ ਪਾਣੀ ਨਾਲ ਬੀਮਾਰ ਹੋਏ ਲੋਕਾ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਮੁਹੱਲਾ ਨਿਵਾਸੀਆਂ ਨਾਲ ਮੁਲਾਕਾਤ ਕੀਤੀ ।

ਕੌਣ ਕੌਣ ਮੌਜੂਦ ਸੀ ਡਾਕਟਰ ਬਲਬੀਰ ਨਾਲ

ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ , ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਜੁਆਇੰਟ ਕਮਿਸ਼ਨਰ ਮਨਰੀਤ ਰਾਣਾ, ਕਾਰਜਕਾਰੀ ਸਿਵਲ ਸਰਜਨ ਡਾ. ਕੁਸ਼ਲਦੀਪ ਕੌਰ ਅਤੇ ਨਗਰ ਨਿਗਮ ਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ ।

ਹੁਣ ਤੱਕ ਹੋਈਹੈ ਪੀਲੀਆ ਹੈਪਾਟਾਈਟਸ-ਏ ਦੇ 15 ਮਾਮਲਿਆਂ ਦੀ ਪੁਸ਼ਟੀ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਪੀਲੀਆ ਹੈਪਾਟਾਈਟਿਸ-ਏ) ਦੇ 15 ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 5 ਮਰੀਜ਼ ਹਸਪਤਾਲ ਵਿੱਚ ਦਾਖਲ ਹਨ ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਅਧੀਨ ਹਨ, ਜਦਕਿ ਬਾਕੀ ਮਰੀਜਾਂ ਦਾ ਘਰ ਵਿੱਚ ਹੀ ਇਲਾਜ ਚੱਲ ਰਿਹਾ ਹੈ । ਉਨ੍ਹਾਂ ਕਿਹਾ ਕਿ ਸਿਹਤ ਵਿਭਾਗ (Health Department) ਵੱਲੋਂ ਸਾਰੇ ਮਰੀਜ਼ਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ । ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ (Punjab Government) ਇਸ ਸਥਿਤੀ ’ਤੇ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਲੋੜੀਂਦੀ ਸਿਹਤ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ।

ਕੀ ਆਖਿਆ ਸਿਹਤ ਮੰਤਰੀ ਪੰਜਾਬ ਨੇ

ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆ, ਡਾਇਰੀਆ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਹੋਰ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਪੰਜਾਬ ਸਰਕਾਰ ਵੱਲੋਂ ਸੂਬਾ ਅਤੇ ਜਿ਼ਲ੍ਹਾ ਪੱਧਰ ’ਤੇ ਬਹੁ-ਵਿਭਾਗੀ ਕਮੇਟੀਆਂ ਬਣਾਈਆਂ ਗਈਆਂ ਹਨ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਖੇਤਰ ਵਿੱਚ ਪੀਣ ਵਾਲੇ ਪਾਣੀ ਸਬੰਧੀ ਕੋਈ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਂਦਾ ਹੈ ।

ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪ ਸਥਾਪਤ ਕਰ ਦਿੱਤੇ ਗਏ ਸਨ

ਸਿਹਤ ਮੰਤਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪਰਸੋਂ ਸ਼ਾਮ ਤੋਂ ਹੀ ਪ੍ਰਭਾਵਿਤ ਖੇਤਰ ਵਿੱਚ ਮੈਡੀਕਲ ਕੈਂਪ ਸਥਾਪਿਤ ਕਰ ਦਿੱਤਾ ਗਿਆ ਸੀ, ਜੋ ਅੱਜ ਵੀ ਨਿਰੰਤਰ ਜਾਰੀ ਰਿਹਾ । ਇਸ ਦੇ ਨਾਲ ਹੀ ਆਸ਼ਾ ਵਰਕਰਾਂ ਅਤੇ ਏ. ਐੱਨ. ਐੱਮ. ਟੀਮਾਂ ਰਾਹੀਂ ਘਰ-ਘਰ ਸਰਵੇ ਕਰਕੇ ਲੋਕਾਂ ਦੀ ਸਿਹਤ ਦੀ ਨਿਗਰਾਨੀ ਕੀਤੀ ਜਾ ਰਹੀ ਹੈ । ਘਰਾਂ ਘਰਾਂ ਵਿੱਚ ਕਲੋਰੀਨ ਗੋਲੀਆਂ ਅਤੇ ਓ. ਆਰ. ਐੱਸ. ਪੈਕਟ ਵੰਡੇ ਜਾ ਰਹੇ ਹਨ ਤਾਂ ਜੋ ਬਿਮਾਰੀ ਦੇ ਹੋਰ ਫੈਲਾਅ ਨੂੰ ਰੋਕਿਆ ਜਾ ਸਕੇ ।

ਪਾਣੀ ਵਿਚ ਬਦਬੂ-ਰੰਗ ਵਿਚ ਤਬਦੀਲੀ ਹੋਵੇ ਤਾਂ ਤੁਰੰਤ ਸੂਚਿਤ ਕੀਤਾ ਜਾਵੇ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪਾਣੀ ਵਿੱਚ ਬਦਬੂ, ਰੰਗ ਵਿੱਚ ਤਬਦੀਲੀ ਜਾਂ ਕਿਸੇ ਤਰ੍ਹਾਂ ਦੀ ਗੜਬੜ ਮਹਿਸੂਸ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਜਾਂ ਸਥਾਨਕ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਕੇ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ । ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਗੈਰ-ਕਾਨੂੰਨੀ ਪਾਣੀ ਕਨੈਕਸ਼ਨ ਨਾ ਕਰਵਾਏ ਜਾਣ ਅਤੇ ਟੁੱਲੂ ਪੰਪਾਂ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ, ਕਿਉਂਕਿ ਇਹ ਪਾਣੀ ਸਪਲਾਈ ਪ੍ਰਣਾਲੀ ਨੂੰ ਪ੍ਰਭਾਵਿਤ ਕਰਕੇ ਦੂਸਿ਼ਤ ਪਾਣੀ ਦੀ ਸਮੱਸਿਆ ਪੈਦਾ ਕਰ ਸਕਦੇ ਹਨ ।

ਲੋਕਾਂ ਦੀ ਸਿਹਤ ਅਤੇ ਭਲਾਈ ਸਰਕਾਰ ਕਰ ਰਹੀ ਹੈ ਤਨਦੇਹੀ ਨਾਲ ਕੰਮ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ । ਉਨ੍ਹਾਂ ਭਰੋਸਾ ਦਿਵਾਇਆ ਕਿ ਪ੍ਰਭਾਵਿਤ ਖੇਤਰ ਵਿੱਚ ਸਥਿਤੀ ’ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਹਰ ਲੋੜਵੰਦ ਤੱਕ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ।

LEAVE A REPLY

Please enter your comment!
Please enter your name here