ਗੰਨਾ ਉਤਪਾਦਕਾਂ ਨੂੰ ਪ੍ਰਤੀ ਏਕੜ 3200 ਰੁਪਏ ਇਨਸੈਂਟਿਵ ਦੇਵੇਗੀ ਸਰਕਾਰ : ਖੁੱਡੀਆਂ

0
27
Khudian

ਚੰਡੀਗੜ੍ਹ, 14 ਸਤੰਬਰ 2026 : ਇਸ ਸੀਜ਼ਨ ਦੌਰਾਨ ਗੰਨੇ ਦੀ ਕਾਸ਼ਤ ਹੇਠ ਰਕਬਾ ਵਧ ਕੇ 1.16 ਲੱਖ ਹੈਕਟੇਅਰ ਹੋ ਗਿਆ ਹੈ ਤੇ 700 ਲੱਖ ਕੁਇੰਟਲ ਉਤਪਾਦਨ` ਦਾ ਟੀਚਾ ਹੈ ।

ਕੀ ਆਖਿਆ ਖੇਤੀਬਾੜੀ ਮੰਤਰੀ ਪੰਜਾਬ ਨੇ

ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khudian) ਨੇ ਕਣਕ ਤੇ ਝੋਨੇ ਵਾਂਗ ਗੰਨੇ` ਦੀ ਫ਼ਸਲ ਨੂੰ ਲਾਹੇਵੰਦ ਬਣਾਉਣ ਲਈ ਬਹੁ-ਪੱਖੀ ਰਣਨੀਤੀ ਦਾ ਐਲਾਨ ਕੀਤਾ, ਜਿਸ ਤਹਿਤ ਵੱਡੇ ਪੱਧਰ ‘ਤੇ ਮਸ਼ੀਨੀਕਰਨ, ਜ਼ਮੀਨੀ ਪੱਧਰ ਤੱਕ ਤਕਨੀਕ ਪਹੁੰਚਾਉਣ ਅਤੇ ਗੰਨਾ ਕਾਸ਼ਤਕਾਰਾਂ ਲਈ ਵਿੱਤੀ ਲਾਭ ਵਰਗੇ ਉਪਾਅ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਵੱਲੋਂ ਵੱਡੇ ਪੱਧਰ ‘ਤੇ ਉੱਨਤ ਖੇਤੀ ਤਕਨੀਕਾਂ ਨੂੰ ਉਤਸ਼ਾਹਿਤ ਕਰ ਕੇ ਉਤਪਾਦਨ ‘ਚ ਵਾਧਾ ਕਰਨ, ਖੰਡ ਦੀ ਰਿਕਵਰੀ ‘ਚ ਸੁਧਾਰ ਕਰਨ ਅਤੇ ਖੇਤੀ ਲਾਗਤਾਂ ਨੂੰ ਘਟਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ ।

ਸਾਲ-2026-27 ਵਿਚ ਕਿੰਨੇ ਹੈਕਟੇਅਰ ਵਧਿਆ ਹੈ ਗੰਨੇ ਦੀ ਫਸਲ ਅਧੀਨ ਰਕਬਾ

ਉਨ੍ਹਾਂ ਦੱਸਿਆ ਕਿ ਪੰਜਾਬ ‘ਚ ਗੰਨੇ ਦੀ ਫਸਲ (Sugarcane crop) ਅਧੀਨ ਰਕਬਾ 2025-26 ‘ਚ 1,11,818 ਹੈਕਟੇਅਰ ਦੇ ਮੁਕਾਬਲੇ ਵਧ ਕੇ ਮੌਜੂਦਾ ਸੀਜ਼ਨ 2026-27 ‘ਚ 1,16,131 ਹੈਕਟੇਅਰ ਹੋ ਗਿਆ ਹੈ ਤੇ ਜੇ ਮੌਸਮ ਅਨੁਕੂਲ ਰਿਹਾ ਤਾਂ ਇਸ ਤੋਂ 700 ਲੱਖ ਕੁਇੰਟਲ ਗੰਨੇ ਦੀ ਪੈਦਾਵਾਰ ਹੋਣ ਦੀ ਉਮੀਦ ਹੈ । ਉਨਾਂ ਕਿਹਾ ਕਿ ਸੀਜ਼ਨ 2026-27 ਲਈ, ਸਰਕਾਰ ਨੇ ਸਿਫ਼ਾਰਸ਼ ਕੀਤੀਆਂ ਗੰਨੇ ਦੀ ਕਾਸ਼ਤ ਤਕਨੀਕਾਂ ਦੇ ਪ੍ਰਦਰਸ਼ਨੀ ਪਲਾਟ ਲਾਉਣ ਵਾਲੇ ਕਿਸਾਨਾਂ ਲਈ ਪ੍ਰਤੀ ਏਕੜ 3,200 ਰੁਪਏ ਦਾ ਇਨਸੈਂਟਿਵ ਸ਼ੁਰੂ ਕੀਤਾ ਹੈ ।

LEAVE A REPLY

Please enter your comment!
Please enter your name here