ਸੰਗਰੂਰ, 9 ਮਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਨੇ ਅੱਜ ਇਕ ਪੱਤਰਕਾਰ ਸੰਮੇਲਨ ਦੌਰਾਨ ਸਪੱਸ਼ਟ ਆਖਿਆ ਹੈ ਕਿ ਸਰਕਾਰ ਕਾਨੂੰਨ ਨੂੰ ਕਿਸੇ ਵੀ ਹਾਲ ਵਿਚ ਵਾਪਸ ਨਹੀਂ ਲਵੇਗੀ ।
ਹੋਰ ਕੀ ਕੀ ਆਖਿਆ ਮੁੱਖ ਮੰਤਰੀ ਪੰਜਾਬ ਨੇ
ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Mann) ਨੇ ਬੇਅਦਬੀਆਂ ਵਿਰੁੱਧ ਲਿਆਂਦੇ ਗਏ ਕਾਨੂੰਨ ਨੂੰ ਲੈ ਕੇ ਅੱਜ ਸੰਗਰੂਰ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਬੇਹੱਦ ਸਖ਼ਤ ਰੁਖ਼ ਅਖ਼ਤਿਆਰ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਅਲਟੀਮੇਟਮ ਦਾ ਜਵਾਬ ਦਿੰਦਿਆਂ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ (Punjab Government) ਇਸ ਕਾਨੂੰਨ ਨੂੰ ਕਿਸੇ ਵੀ ਕੀਮਤ ‘ਤੇ ਵਾਪਸ ਨਹੀਂ ਲਵੇਗੀ ਅਤੇ ਨਾ ਹੀ ਇਸ ਵਿੱਚ ਕੋਈ ਸੋਧ ਕੀਤੀ ਜਾਵੇਗੀ । ਮੁੱਖ ਮੰਤਰੀ (Chief Minister) ਨੇ ਬਿਨਾਂ ਨਾਮ ਲਏ ਵਿਰੋਧੀ ਪਰਿਵਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਮੁੱਚੇ ਪੰਥ ਨੂੰ ਇਹ ਸਖ਼ਤ ਕਾਨੂੰਨ ਮਨਜ਼ੂਰ ਹੈ ਪਰ ਸਿਰਫ਼ ਇੱਕ ਖਾਸ ਪਰਿਵਾਰ ਨੂੰ ਇਹ ਪਸੰਦ ਨਹੀਂ ਆ ਰਿਹਾ।









