ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਹੁੰਚੇ ਲੁਧਿਆਣਾ, ਸ਼ਿਵ ਸੈਨਾ ਆਗੂ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਐਤਵਾਰ ਨੂੰ ਲੁਧਿਆਣਾ ਪਹੁੰਚੇ। ਉਹ ਸ਼ਿਵ ਸੈਨਾ (ਊਧਵ ਠਾਕਰੇ) ਦੇ ਆਗੂ ਸੰਦੀਪ ਥਾਪਰ ਗੋਰਾ ‘ਤੇ 3 ਦਿਨ ਪਹਿਲਾਂ ਹੋਏ ਕਾਤਲਾਨਾ ਹਮਲੇ ਸਬੰਧੀ ਉਨ੍ਹਾਂ ਦੇ ਪਰਿਵਾਰ ਨੂੰ ਮਿਲਣਗੇ। ਰਾਜਪਾਲ ਦੀ ਆਮਦ ਨੂੰ ਲੈ ਕੇ ਸ਼ਹਿਰ ਵਿੱਚ ਸੁਰੱਖਿਆ ਦੇ ਪ੍ਰਬੰਧ ਵੀ ਸਖ਼ਤ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਨੂੰ ਮਿਲੀ ਵੱਡੀ ਸਫ਼ਲਤਾ , ਮਹਿਲਾ ASI ਨੂੰ 5000 ਰੁ: ਰਿਸ਼ਵਤ ਲੈਂਦਿਆਂ ਕੀਤਾ ਕਾਬੂ || Punjab News
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਦੌਰਾਨ ਪੀੜਤ ਪਰਿਵਾਰ ਸੁਰੱਖਿਆ ਨੂੰ ਲੈ ਕੇ ਉਨ੍ਹਾਂ ਨਾਲ ਗੱਲ ਕਰੇਗਾ। ਘਟਨਾ ਦੇ ਸਮੇਂ ਸਕੂਟੀ ਦੇ ਪਿੱਛੇ ਬੈਠੇ ਸੁਰੱਖਿਆ ਕਰਮਚਾਰੀ ਸੰਦੀਪ ਥਾਪਰ ਦੇ ਨਾਲ ਸੜਕ ਕਿਨਾਰੇ ਖੜ੍ਹੇ ਸਨ। ਜਿਸ ਤੋਂ ਬਾਅਦ ਪੁਲਿਸ ‘ਤੇ ਵੀ ਲਗਾਤਾਰ ਸੁਰੱਖਿਆ ਨੂੰ ਲੈ ਕੇ ਸਵਾਲ ਉੱਠ ਰਹੇ ਹਨ।