ਰਾਜਪਾਲ ਨੇ ਖਟਕੜ ਕਲਾਂ ਤੋਂ ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ ਦਾ ਕੀਤਾ ਆਗਾਜ਼
ਪੰਜਾਬ ਦੇ ਰਾਜਪਾਲ ਗ਼ੁਲਾਬ ਚੰਦ ਕਟਾਰੀਆ ਵੱਲੋਂ ਅੱਜ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ‘ਨਸ਼ਾ ਮੁਕਤ-ਰੰਗਲਾ ਪੰਜਾਬ ਮੁਹਿੰਮ‘ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੀ ਸੋਚ ‘ਤੇ ਪਹਿਰਾ ਦਿੰਦਿਆਂ ਨਸ਼ਾ ਮੁਕਤ, ਸਿਹਤਮੰਦ ਅਤੇ ਅਗਾਂਹਵਧੂ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੰਜਾਬ ਦੇ ਅਮੀਰ ਸੱਭਿਆਚਾਰਕ ਜੀਵਨ ਨੂੰ ਬਹਾਲ ਕਰਨ ਅਤੇ ਆਪਸੀ ਭਾਈਚਾਰਕ ਸਾਂਝ ਯਕੀਨੀ ਬਣਾਉਣ ਲਈ ਇਕ ਅਹਿਮ ਉਪਰਾਲਾ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ‘ਤੇ ਫੁੱਲ ਮਾਲਾਵਾਂ ਭੇਂਟ ਕਰਨ ਤੋਂ ਇਲਾਵਾ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਦੇ ਸਮਾਰਕ ‘ਤੇ ਵੀ ਸ਼ਰਧਾ ਦੇ ਫੁੱਲ ਅਰਪਿਤ ਕੀਤੇ।
ਫਰਾਂਸ ਗਿਆ ਪੰਜਾਬੀ ਨੌਜਵਾਨ ਹੋਇਆ ਲਾਪਤਾ
ਇਸ ਦੌਰਾਨ ਉਨਾਂ ਯਾਦਗਾਰ ਵਿਚਲੇ ਮਿਊਜ਼ੀਅਮ ਦਾ ਦੌਰਾ ਵੀ ਕੀਤਾ। ਉਨਾਂ ਕਿਹਾ ਕਿ ਖਟਕੜ ਕਲਾਂ ਦੀ ਧਰਤੀ ‘ਤੇ ਆ ਕੇ ਉਨਾਂ ਨੂੰ ਬੇਹੱਦ ਖੁਸ਼ੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ ਅਤੇ ਸਾਨੂੰ ਉਨ੍ਹਾਂ ਦੇ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਸ਼ਾਨਦਾਰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਐੱਸਐੱਸਪੀ ਡਾ. ਮਹਿਤਾਬ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਐੱਸਡੀਐਮ ਬੰਗਾ ਵਿਪਨ ਭੰਡਾਰੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।