ਵੱਡੀ ਵਾਰਦਾਤ! ਪਿਓ-ਪੁੱਤ ਦਾ ਬੇਰਹਿਮੀ ਨਾਲ ਕੀਤਾ ਕ.ਤਲ
ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿੱਚ ਵੱਡੀ ਵਾਰਦਾਤ ਹੋਈ ਹੈ। ਜਾਣਕਾਰੀ ਅਨੁਸਾਰ ਪਿੰਡ ‘ਚ ਪਿਉ-ਪੁੱਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਕਾਤਲ ਇੱਕੋ ਪਿੰਡ ਦੇ ਨੌਜਵਾਨ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਕ ਪਾਲਤੂ ਕੁੱਤੇ ਨੂੰ ਲੈ ਕੇ ਦੋਹਾਂ ਵਿਚਕਾਰ ਝਗੜਾ ਹੋ ਗਿਆ ਸੀ। ਮ੍ਰਿਤਕਾਂ ਦੀ ਪਛਾਣ ਅਮਰੀਕ ਸਿੰਘ (20) ਅਤੇ ਉਸ ਦੇ ਪਿਤਾ ਮੰਦਰ ਸਿੰਘ ਵਜੋਂ ਹੋਈ ਹੈ।
ਪੰਜਾਬ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਗੈਂਗਸਟਰਾਂ ਖਿਲਾਫ ਕੀਤੀ ਡਿਜੀਟਲ ਸਟਰਾਈਕ, 203 ਖਾਤੇ ਕੀਤੇ ਬਲਾਕ || Punjab News
ਜਾਣਕਾਰੀ ਅਨੁਸਾਰ ਕਾਤਲਾਂ ਨੇ ਅੱਧੀ ਰਾਤ ਨੂੰ ਅਮਰੀਕ ਸਿੰਘ ਨੂੰ ਘਰ ਦੇ ਗੇਟ ‘ਤੇ ਬੁਲਾਇਆ। ਜਦੋਂ ਉਹ ਉਥੇ ਆਇਆ ਤਾਂ ਹਮਲਾਵਰਾਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ। ਇਸ ਦੌਰਾਨ ਜਦੋਂ ਮੰਦਰ ਸਿੰਘ ਆਪਣੇ ਲੜਕੇ ਨੂੰ ਬਚਾਉਣ ਆਇਆ ਤਾਂ ਕਾਤਲਾਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਇਸ ਤੋਂ ਇਲਾਵਾ ਇਨ੍ਹਾਂ ਨੇ ਘਰ ਵਿੱਚ ਰਹਿੰਦੀ ਇੱਕ ਔਰਤ ਨੂੰ ਵੀ ਗੰਭੀਰ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ
ਘਟਨਾ ਦੀ ਸੂਚਨਾ ਮਿਲਦੇ ਹੀ ਜ਼ਿਲ੍ਹੇ ਦੇ ਐਸ.ਐਸ.ਪੀ. ਪੁਲਿਸ ਟੀਮ ਸਮੇਤ ਮੌਕੇ ’ਤੇ ਪੁੱਜੀ। ਪਿਓ-ਪੁੱਤ ਦੀਆਂ ਲਾਸ਼ਾਂ ਅਤੇ ਜ਼ਖਮੀ ਔਰਤ ਨੂੰ ਤੁਰੰਤ ਬਠਿੰਡਾ ਦੇ ਸਿਵਲ ਹਸਪਤਾਲ ਪਹੁੰਚਾਇਆਂ ਗਈਆਂ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮ ਨਸ਼ੇ ਦੇ ਆਦੀ ਦੱਸੇ ਜਾ ਰਹੇ ਹਨ।