ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਸਸਤੀ ਹੋਈ ਸ਼ਰਾਬ ! ਸਿਰਫ 99 ਰੁ: ‘ਚ ਮਿਲਣਗੇ ਸਾਰੇ ਬ੍ਰਾਂਡ || India News

0
63
Great news for alcohol drinkers, cheap alcohol! All brands will be available for Rs 99 only

ਸ਼ਰਾਬ ਪੀਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਸਸਤੀ ਹੋਈ ਸ਼ਰਾਬ ! ਸਿਰਫ 99 ਰੁ: ‘ਚ ਮਿਲਣਗੇ ਸਾਰੇ ਬ੍ਰਾਂਡ

ਆਂਧਰਾ ਪ੍ਰਦੇਸ਼ ਦੀ ਸਰਕਾਰ ਨਵੀਂ ਸ਼ਰਾਬ ਨੀਤੀ ਲੈ ਕੇ ਆਈ ਹੈ। ਜਿਸ ਦੇ ਤਹਿਤ 1 ਅਕਤੂਬਰ ਤੋਂ ਸ਼ਰਾਬ ਦੀ ਦੁਕਾਨ ਦਾ ਨਿੱਜੀਕਰਨ ਕਰਨ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਚੰਦਰਬਾਬੂ ਨਾਇਡੂ ਦੀ ਸਰਕਾਰ ਨੇ ਸ਼ਰਾਬ ਦੀ ਵਿਕਰੀ ਅਤੇ ਵੰਡ ਨੀਤੀ ਵਿੱਚ ਵੀ ਵੱਡਾ ਬਦਲਾਅ ਕੀਤਾ ਹੈ।

ਦੁਕਾਨਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ 3 ਘੰਟੇ ਦਾ ਵਾਧਾ

ਇਸ ਪਾਲਿਸੀ ਵਿੱਚ ਸ਼ਰਾਬ ਦੇ ਸ਼ੌਕੀਨਾਂ ਨੂੰ ਕਈ ਰਾਹਤਾਂ ਦਿੱਤੀਆਂ ਗਈਆਂ ਹਨ। ਸ਼ਰਾਬ ਦੀਆਂ ਦੁਕਾਨਾਂ ਦੇ ਖੁੱਲ੍ਹਣ ਦੇ ਸਮੇਂ ਵਿੱਚ 3 ਘੰਟੇ ਦਾ ਵਾਧਾ ਕੀਤਾ ਜਾਵੇਗਾ, ਅਤੇ ਨਾਲ ਹੀ 99 ਰੁਪਏ ਜਾਂ ਇਸ ਤੋਂ ਘੱਟ ਕੀਮਤ ‘ਚ ਸਸਤੀ ਸ਼ਰਾਬ ਮਿਲੇਗੀ।

ਰਾਜ ਸਰਕਾਰ ਨੂੰ ਇਸ ਨਵੀਂ ਸ਼ਰਾਬ ਨੀਤੀ ਤੋਂ 2000 ਕਰੋੜ ਰੁਪਏ ਤੋਂ ਵੱਧ ਦੀ ਆਮਦਨ ਹੋਣ ਦੀ ਉਮੀਦ ਹੈ। ਆਂਧਰਾ ਪ੍ਰਦੇਸ਼ ਦੀ ਕੈਬਨਿਟ ਨੇ ਨਵੀਂ ਸ਼ਰਾਬ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਦੁਕਾਨਾਂ ਦੀ ਅਲਾਟਮੈਂਟ ਲਾਟਰੀ ਸਿਸਟਮ ਰਾਹੀਂ ਕੀਤੀ ਜਾਵੇਗੀ

ਹੁਣ ਆਂਧਰਾ ਪ੍ਰਦੇਸ਼ ਵਿੱਚ ਨਵੀਂ ਸ਼ਰਾਬ ਨੀਤੀ ਤਹਿਤ ਦੁਕਾਨਾਂ ਦੀ ਅਲਾਟਮੈਂਟ ਲਾਟਰੀ ਸਿਸਟਮ ਰਾਹੀਂ ਕੀਤੀ ਜਾਵੇਗੀ। ਇਸ ਵਿੱਚ 10 ਫੀਸਦੀ ਦੁਕਾਨਾਂ ਤਾੜੀ ਕੱਢਣ ਵਾਲਿਆਂ ਲਈ ਰਾਖਵੀਆਂ ਹੋਣਗੀਆਂ। ਇਸ ਦੇ ਨਾਲ ਹੀ ਸਿਆਸੀ ਰਾਖਵੇਂਕਰਨ ਤਹਿਤ ਹੋਰਨਾਂ ਪਛੜੀਆਂ ਸ਼੍ਰੇਣੀਆਂ ਨੂੰ 33 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ। ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਦੇ ਲਾਇਸੈਂਸ ਵੱਖ-ਵੱਖ ਸ਼੍ਰੇਣੀਆਂ ਤਹਿਤ ਦਿੱਤੇ ਜਾਣਗੇ, ਜਿਨ੍ਹਾਂ ਦੀ ਕੀਮਤ 50 ਤੋਂ 85 ਲੱਖ ਰੁਪਏ ਤੱਕ ਹੋਵੇਗੀ।

ਇਹ ਵੀ ਪੜ੍ਹੋ : ਮੁੜ ਵਿਗੜਨ ਵਾਲਾ ਹੈ ਮੌਸਮ, 26 ਸਤੰਬਰ ਤੱਕ ਚਿਤਾਵਨੀ ਹੋਈ ਜਾਰੀ

ਇਸ ਨਵੀਂ ਸ਼ਰਾਬ ਨੀਤੀ ਵਿੱਚ ਸੂਬੇ ਦੇ 12 ਵੱਡੇ ਪ੍ਰਮੁੱਖ ਸ਼ਹਿਰਾਂ ਵਿੱਚ ਪ੍ਰੀਮੀਅਮ ਸਟੋਰ ਖੋਲ੍ਹਣ ਦੀ ਗੱਲ ਕਹੀ ਗਈ ਹੈ, ਜਿੱਥੋਂ ਉੱਚ ਆਮਦਨ ਵਾਲੇ ਗਾਹਕ ਸ਼ਰਾਬ ਖਰੀਦ ਸਕਣਗੇ।

 

 

 

 

 

 

LEAVE A REPLY

Please enter your comment!
Please enter your name here