ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਵੱਡੀ ਖ਼ਬਰ! ਦੀਵਾਲੀ ਤੋਂ ਪਹਿਲਾਂ ਰੱਦ ਕਰ ਦਿੱਤੇ ਜਾਣਗੇ ਰਾਸ਼ਨ ਕਾਰਡ || Latest Update

0
61
Great news for free ration recipients! Ration cards will be canceled before Diwali

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਵੱਡੀ ਖ਼ਬਰ! ਦੀਵਾਲੀ ਤੋਂ ਪਹਿਲਾਂ ਰੱਦ ਕਰ ਦਿੱਤੇ ਜਾਣਗੇ ਰਾਸ਼ਨ ਕਾਰਡ

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਵੱਡੀ ਖ਼ਬਰ ਆਈ ਹੈ ਜਿੱਥੇ ਕਿ ਦੇਸ਼ ਦੇ ਕਈ ਰਾਜਾਂ ਵਿੱਚ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੱਦ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਦਰਅਸਲ, ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਦੀਆਂ ਹਦਾਇਤਾਂ ‘ਤੇ ਰਾਜਾਂ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਸੁਰੱਖਿਆ ਵਿਭਾਗਾਂ ਨੇ ਕਾਰਵਾਈ ਸ਼ੁਰੂ ਕੀਤੀ ਹੈ | ਬੰਗਾਲ ਤੋਂ ਬਾਅਦ ਹੁਣ ਦਿੱਲੀ ਵਿੱਚ ਵੀ ਫਰਜ਼ੀ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਹਨ। ਦਿੱਲੀ ਫੂਡ ਸਪਲਾਈ ਵਿਭਾਗ ਨੇ ਸ਼ਨੀਵਾਰ ਨੂੰ 40 ਹਜ਼ਾਰ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ। ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਫਰਜ਼ੀ ਰਾਸ਼ਨ ਕਾਰਡ ਧਾਰਕਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਜਾਣਗੇ। ਇਹ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ।

ਦੁਕਾਨਾਂ ‘ਤੇ ਈ-ਪਾਸ ਪ੍ਰਣਾਲੀ ਕੀਤੀ ਗਈ ਸੀ ਲਾਗੂ

ਦਿੱਲੀ ਸਰਕਾਰ ਦੇ ਖੁਰਾਕ ਸਪਲਾਈ ਵਿਭਾਗ ਨੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੱਦ ਕਰਨ ਦੀ ਪ੍ਰਕਿਰਿਆ ਦੇ ਤਹਿਤ ਸ਼ਨੀਵਾਰ ਨੂੰ 40 ਹਜ਼ਾਰ ਰਾਸ਼ਨ ਕਾਰਡ ਰੱਦ ਕਰ ਦਿੱਤੇ। ਹੁਣ ਇਨ੍ਹਾਂ 40 ਹਜ਼ਾਰ ਲੋਕਾਂ ਨੂੰ ਦਿੱਲੀ ਵਿੱਚ ਰਾਸ਼ਨ ਨਹੀਂ ਮਿਲੇਗਾ। ਦਰਅਸਲ,  ਜੁਲਾਈ 2021 ਤੋਂ ਦੇਸ਼ ਦੀਆਂ ਰਾਸ਼ਨ ਦੀਆਂ ਦੁਕਾਨਾਂ ‘ਤੇ ਈ-ਪਾਸ ਪ੍ਰਣਾਲੀ ਲਾਗੂ ਕੀਤੀ ਗਈ ਸੀ। ਈ-ਪਾਸ ਪ੍ਰਣਾਲੀ ਲਾਗੂ ਹੋਣ ਤੋਂ ਬਾਅਦ ਜਾਅਲੀ ਰਾਸ਼ਨ ਲੈਣ ਵਾਲਿਆਂ ਦੀ ਪਛਾਣ ਹੋ ਜਾਂਦੀ ਹੈ। ਦਿੱਲੀ ਵਿੱਚ ਪਿਛਲੇ 3 ਸਾਲਾਂ ਤੋਂ ਰਾਸ਼ਨ ਨਾ ਲੈਣ ਵਾਲਿਆਂ ਦੇ ਰਾਸ਼ਨ ਕਾਰਡ ਰੱਦ ਕੀਤੇ ਜਾ ਰਹੇ ਹਨ।

40 ਹਜ਼ਾਰ ਰਾਸ਼ਨ ਕਾਰਡ ਰੱਦ

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਦੇ ਖਪਤਕਾਰ ਅਤੇ ਖੁਰਾਕ ਸਪਲਾਈ ਮੰਤਰਾਲੇ ਨੇ ਰਾਜਾਂ ਨੂੰ ਫਰਜ਼ੀ ਰਾਸ਼ਨ ਕਾਰਡ ਧਾਰਕਾਂ ‘ਤੇ ਸ਼ਿਕੰਜਾ ਕੱਸਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਜਿਸ ਦੇ ਚੱਲਦਿਆਂ ਦਿੱਲੀ ਵਿੱਚ 40 ਹਜ਼ਾਰ ਰਾਸ਼ਨ ਕਾਰਡ ਰੱਦ ਕਰ ਦਿੱਤਾ ਗਿਆ ਹੈ | ਹੁਣ ਦਿੱਲੀ ਵਿੱਚ ਰੱਦ ਕੀਤੇ ਰਾਸ਼ਨ ਕਾਰਡਾਂ ਦੀ ਥਾਂ ਨਵੇਂ ਬਿਨੈਕਾਰਾਂ ਦੇ ਰਾਸ਼ਨ ਕਾਰਡ ਬਣਾਏ ਜਾਣਗੇ।

ਇਹ ਵੀ ਪੜ੍ਹੋ : ਇਨ੍ਹਾਂ ਸੂਬਿਆਂ ਲਈ ਅਲਰਟ ਹੋਇਆ ਜਾਰੀ, ਪਵੇਗਾ ਭਾਰੀ ਮੀਂਹ, ਹੜ੍ਹ ਆਉਣ ਦਾ ਬਣਿਆ ਖਤਰਾ

ਰਾਸ਼ਨ ਕਾਰਡਾਂ ਨੂੰ ਅਯੋਗ ਕਰਾਰ ਦੇ ਕੇ ਤੁਰੰਤ ਰੱਦ ਕੀਤਾ ਜਾਵੇ

ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਸੀ ਕਿ ਫਰਜ਼ੀ ਰਾਸ਼ਨ ਕਾਰਡਾਂ ਨੂੰ ਅਯੋਗ ਕਰਾਰ ਦੇ ਕੇ ਤੁਰੰਤ ਰੱਦ ਕੀਤਾ ਜਾਵੇ। ਕੇਂਦਰ ਸਰਕਾਰ ਨੇ ਆਪਣੀਆਂ ਹਦਾਇਤਾਂ ਵਿੱਚ ਕਿਹਾ ਹੈ ਕਿ 17 ਜੁਲਾਈ, 2019 ਤੋਂ ਬਾਅਦ ਡੁਪਲੀਕੇਟ, ਗੈਰਹਾਜ਼ਰ ਵਿਅਕਤੀਆਂ, ਮ੍ਰਿਤਕ ਵਿਅਕਤੀਆਂ ਅਤੇ ਅਯੋਗ ਰਾਸ਼ਨ ਕਾਰਡਾਂ ਦੀ ਖੋਜ ਮੁਹਿੰਮ ਚਲਾਈ ਜਾਵੇ। 28 ਜਨਵਰੀ 2021 ਨੂੰ ਵੀ ਕੇਂਦਰ ਸਰਕਾਰ ਨੇ ਅਯੋਗ ਰਾਸ਼ਨ ਕਾਰਡਾਂ ਲਈ ਵਿਸ਼ੇਸ਼ ਖੋਜ ਮੁਹਿੰਮ ਚਲਾਉਣ ਲਈ ਕਿਹਾ ਸੀ।

 

 

 

 

 

 

 

 

LEAVE A REPLY

Please enter your comment!
Please enter your name here