ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ, ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ || Punjab News || Breaking

0
227

ਗੁਲਾਬ ਚੰਦ ਕਟਾਰੀਆ ਬਣੇ ਪੰਜਾਬ ਦੇ ਨਵੇਂ ਰਾਜਪਾਲ, ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਮਨਜ਼ੂਰ

 

ਰਾਜਸਥਾਨ ਸਰਕਾਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਭਾਜਪਾ ਦੇ ਦਿੱਗਜ ਨੇਤਾ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਅਹੁਦਾ ਵੀ ਸੰਭਾਲਣਗੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਫਰਵਰੀ 2023 ਵਿੱਚ ਅਸਾਮ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਰਾਜਪਾਲ ਵਜੋਂ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ ਟੈਸਟ ਦੇਣ ਜਾ ਰਹੀ ਕੁੜੀ ਨਾਲ ਵਾਪਰਿਆ ਵੱਡਾ ਹਾਦਸਾ

 

ਇਸ ਦੇ ਨਾਲ ਹੀ ਰਾਸ਼ਟਰਪਤੀ ਨੇ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।

 

ਪਹਿਲੀ ਵਾਰ 1977 ਵਿੱਚ ਚੋਣ ਲੜੀ

 

ਦੱਸ ਦਈਏ ਪ੍ਰਾਈਵੇਟ ਸਕੂਲ ਅਧਿਆਪਕ ਵਜੋਂ ਆਪਣਾ ਗੁਜ਼ਾਰਾ ਚਲਾਉਣ ਵਾਲੇ ਕਟਾਰੀਆ ਨੇ ਪਹਿਲੀ ਵਾਰ 1977 ਵਿੱਚ ਚੋਣ ਲੜੀ ਸੀ। ਉਹ ਉਦੈਪੁਰ ਸ਼ਹਿਰ ਸੀਟ ਤੋਂ ਵਿਧਾਇਕ ਚੁਣੇ ਗਏ ਸਨ। ਇਸ ਤੋਂ ਬਾਅਦ ਉਸ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ। ਕਿਹਾ ਜਾਂਦਾ ਹੈ ਕਿ ਉਨ੍ਹਾਂ ਨੇ ਆਪਣੇ ਜੀਵਨ ਕਾਲ ‘ਚ ਕੁੱਲ 11 ਚੋਣਾਂ ਲੜੀਆਂ, ਜਿਨ੍ਹਾਂ ‘ਚੋਂ 9 ‘ਚ ਜਿੱਤ ਹਾਸਲ ਕੀਤੀ।

ਸਾਦਰੀ ਤੋਂ ਸੰਸਦ ਮੈਂਬਰ ਵਜੋਂ ਚੋਣ ਜਿੱਤੇ

ਸਾਲ 1998 ਵਿੱਚ ਉਹ ਸਾਦਰੀ ਤੋਂ ਸੰਸਦ ਮੈਂਬਰ ਵਜੋਂ ਚੋਣ ਜਿੱਤੇ। ਉਹ ਪਿਛਲੀਆਂ ਚੋਣਾਂ 2018 ਵਿੱਚ ਜਿੱਤ ਕੇ 15ਵੀਂ ਰਾਜਸਥਾਨ ਵਿਧਾਨ ਸਭਾ ਵਿੱਚ ਪੁੱਜੇ ਸਨ।

 

LEAVE A REPLY

Please enter your comment!
Please enter your name here