ਗੁਰਦਾਸਪੁਰ : ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਹਥਿਆਰਾਂ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ ਕਰ ਲਏ ਹਨ। ਪੁਲਿਸ ਨੇ ਦੋ ਸਪਲੈਂਡਰ ਮੋਟਰਸਾਈਕਲ ਨੌਜਵਾਨਾਂ ਕੋਲੋਂ ਦੇਸੀ ਪਿਸਟਲ ਮੈਗਜ਼ੀਨ ਸਮੇਤ ਅਤੇ 5 ਅਣਚੱਲੇ ਰੋਂਦ ਬਰਾਮਦ ਕਰਕੇ ਉਨ੍ਹਾਂ ਦੇ ਖਿਲਾਫ ਨਜਾਇਜ਼ ਅਸਲਾ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਯੁਵਕਾਂ ਨੂੰ ਸਟੈਨੋਗ੍ਰਾਫ਼ੀ ਤੇ ਕੰਪਿਊਟਰ ਕੋਰਸ ਦੀ…

ਥਾਣਾ ਕਾਹਨੂੰਵਾਨ ਦੇ ASI ਸਤਿੰਦਰਪਾਲ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਤੁਗਲਵਾਲ ਮੌਜੂਦ ਸਨ ਕਿ ‌ਨੇੜੇ ਮਿਲਕ ਪਲਾਂਟ ਤੁਗਲਵਾਲ ਦੇ ਉਨ੍ਹਾਂ ਨੇ 2 ਸਪਲੈਂਡਰ ਮੋਟਰਸਾਈਕਲ ਨੰਬਰੀ ਪੀਬੀ 06..1950 ਤੇ ਆਉਂਦਿਆਂ ਵੇਖਿਆ। ਇਸ ਦੌਰਾਨ ਸ਼ੱਕ ਹੋਣ ‘ਤੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਇੱਕ ਪਿਸਟਲ ਦੇਸੀ ਬਿਨਾਂ ਮਾਰਕਾ ਸਮੇਤ ਮੈਗਜੀਨ ਅਤੇ ਦੋ ਰੌਂਦ ਜਿੰਦਾ ਬ੍ਰਾਮਦ ਹੋਏ ਹਨ ਅਤੇ ਦੂਜੇ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸਦੀ ਖੱਬੀ ਡੱਬ ਵਿਚੋ ਇੱਕ ਪਿਸਟਲ ਦੇਸੀ ਬਿਨਾਂ ਮਾਰਕਾ ਸਮੇਤ ਮੈਗਜੀਨ ਅਤੇ ਤਿੰਨ ਰੋਂਦ ਜਿੰਦਾ ਬਰਾਮਦ ਹੋਏ। ਫੜੇ ਗਏ ਨੌਜਵਾਨਾਂ ਦੀ ਪਹਿਚਾਣ ਹੀਰਾ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਤੁਗਲਵਾਲ ਹਾਲ ਵਾਸੀ ਪੰਡੋਰੀ ਮਈਆ ਸਿੰਘ ਥਾਣਾ ਕਾਦੀਆਂ, ਹਰਜਿੰਦਰ ਸਿੰਘ ਜਿੰਦਾ ਪੁੱਤਰ ਜਸਵੰਤ ਸਿੰਘ ਵਾਸੀ ਬਹਾਦਰਪੁਰ ਰਜੋਆ ਥਾਣਾ ਹਰਗੋਬਿੰਦਪਰ ਦੇ ਤੌਰ ‘ਤੇ ਹੋਈ ਹੈ।

ਇਹ ਵੀ ਪੜ੍ਹੋ: ਸ਼ਹੀਦ ਭਗਤ ਸਿੰਘ ਦੇ ਜਨਮਦਿਨ ਮੌਕੇ CM ਮਾਨ ਨੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

ASI ਸਤਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਇਹ ਪਿਸਟਲ ਮੱਧ ਪ੍ਰਦੇਸ਼ ਤੋਂ ਖਰੀਦੇ ਗਏ ਸਨ। ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਕਰ ਕੇ ਇਹ ਪਤਾ ਲਗਾਇਆ ਕਿ ਇਹ ਇਨ੍ਹਾਂ ਹਥਿਆਰਾਂ ਨਾਲ ਕਿਸ ਘਟਨਾ ਨੂੰ ਅੰਜਾਮ ਦੇਣਾ ਚਾਹੁੰਦੇ ਸਨ।