ਨਾਜਾਇਜ਼ ਪਟਾਕਿਆਂ ਦੇ ਗੋਦਾਮ ‘ਤੇ ਪੁਲਿਸ ਨੇ ਮਾਰਿਆ ਛਾਪਾ, ਲੱਖਾਂ ਰੁਪਏ ਦੇ ਪਟਾਕੇ ਕੀਤੇ ਜ਼ਬਤ

0
179

ਰਿਪੋਰਟਰ::– Nitin luthra

ਗੁਰਦਾਸਪੁਰ : ਥਾਣਾ ਸਿਟੀ ਪੁਲਿਸ ਨੇ ਗੁਰਦਾਸਪੁਰ ਬਟਾਲਾ ਜੀ.ਟੀ.ਰੋਡ ‘ਤੇ ਸਥਿਤ ਪਟਾਕਿਆਂ ਦੇ ਗੋਦਾਮ ‘ਤੇ ਛਾਪਾ ਮਾਰ ਕੇ ਭਾਰੀ ਮਾਤਰਾ ‘ਚ ਨਜਾਇਜ਼ ਤੌਰ ‘ਤੇ ਰਿਹਾਇਸ਼ੀ ਇਲਾਕੇ ਵਿਚ ਸਟੋਰ ਕੀਤੇ ਲੱਖਾਂ ਰੁਪਏ ਦੇ ਪਟਾਕਿਆਂ ਨੂੰ ਬਰਾਮਦ ਕਰਕੇ ਇੱਕ ਨੂੰ ਗ੍ਰਿਫਤਾਰ ਕਰ ਲਿਆ ਹੈ।

ਦੱਸ ਦਈਏ ਕਿ ਰਿਹਾਇਸ਼ੀ ਇਲਾਕਿਆਂ ਵਿਚ ਪਟਾਕਿਆਂ ਦੇ ਭੰਡਾਰ ਕਰਨ ਨਾਜਾਇਜ਼ ਪਟਾਕਿਆਂ ਦੇ ਗੋਦਾਮ ‘ਤੇ ਪੁਲਿਸ ਨੇ ਮਾਰਿਆ ਛਾਪਾ, ਲੱਖਾਂ ਰੁਪਏ ਦੇ ਪਟਾਕੇ ਕੀਤੇ ਜ਼ਬਤਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ ਪਰ ਇਸਦੇ ਬਾਵਜੂਦ ਕੁਝ ਵਪਾਰੀ ਦੀਵਾਲੀ ਤੋਂ ਪਹਿਲਾਂ ਹੀ ਆਪਣੀਆਂ ਦੁਕਾਨਾਂ ਅਤੇ ਗੋਦਾਮਾਂ ਵਿੱਚ ਪਟਾਖੇ ਸਟੋਰ ਕਰਨਾ ਸ਼ੁਰੂ ਕਰ ਦਿੰਦੇ ਹਨ ਅਤੇ ਲੱਖਾਂ ਦਾ ਮੁਨਾਫਾ ਕਮਾਉਂਦੇ ਹਨ। ਜ਼ਿਲਾ ਗੁਰਦਾਸਪੁਰ ਪੁਲਿਸ ਨੇ ਦੀਵਾਲੀ ਤੋਂ ਪਹਿਲਾਂ ਹੀ ਪਟਾਖਿਆਂ ਦਾ ਭੰਡਾਰ ਜਮਾਂ ਕਰਨ ਵਾਲਿਆਂ ਖ਼ਿਲਾਫ਼ ‌ਕਾਰਵਾਈ ਕਰਕੇ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਇਸ ਵਾਰ ਬਿਨਾ ਪ੍ਰਸ਼ਾਸਨਿਕ ਮਨਜ਼ੂਰੀ ਦੇ ਰਿਹਾਇਸ਼ੀ ਇਲਾਕਿਆਂ ਵਿਚ ਪਟਾਕੇ ਸਟੋਰ ਨਹੀਂ ਕਰਨ ਦਿੱਤੇ ਜਾਣਗੇ।

ਇਸ ਸੰਬੰਧੀ ਜਾਣਕਰੀ ਦਿੰਦਿਆਂ ਐਸਐਚਓ ਥਾਣਾ ਸਿਟੀ ਗੁਰਮੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਮੁਖਬਰ ਖਾਸ ਤੋਂ ਗੁਪਤ ਸੂਚਨਾ ਮਿਲੀ ਸੀ ਕਿ ਬਟਾਲਾ ਜੀ.ਟੀ.ਰੋਡ ‘ਤੇ ਸਥਿਤ ਇਕ ਗੁਦਾਮ ਵਿੱਚ ਵੱਡੀ ਮਾਤਰਾ ਵਿੱਚ ਪਟਾਕਾ ਸਟੋਰ ਕੀਤਾ ਗਿਆ ਹੈ। ਸੀਆਈਏ ਸਟਾਫ਼ ਇੰਚਾਰਜ ਕਪਿਲ ਕੌਸ਼ਲ ਅਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਿਸ ਵੱਲੋਂ ਸਾਂਝੇ ਤੌਰ ਤੇ ਛਾਪੇਮਾਰੀ ਕਰ ਪਟਾਕਿਆਂ ਦਾ ਜ਼ਖ਼ੀਰਾ ਬਰਾਮਦ ਕੀਤਾ ਗਿਆ ਹੈ ਅਤੇ ਲੱਖਾਂ ਰਪਏ ਦੀ ਕੀਮਤ ਦੇ ਪਟਾਕੇ ਜ਼ਬਤ ਕੀਤੇ ਗਏ ਹਨ। ਪੁਲਿਸ ਦੀ ਕਾਰਵਾਈ ਦੇਰ ਰਾਤ ਤੱਕ ਚਲਦੀ ਰਹੀ ਅਤੇ ਬਾਅਦ ਵਿੱਚ ਦੁਕਾਨ ਦੇ ਸਾਂਝਦਾਰ ਰਾਹੁਲ ਕੁਮਾਰ ਉਰਫ ਹਨੀ ਪੁੱਤਰ ਨਰੇਸ਼ ਕੁਮਾਰ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਟਾਕਿਆਂ ਦੇ ਇਸ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ।

 

LEAVE A REPLY

Please enter your comment!
Please enter your name here