ਗੁਰਦੇਵ ਸਿੰਘ ਟਿਵਾਣਾ ਬਣੇ ਜਿ਼ਲ੍ਹਾ ਪ੍ਰੀਸ਼ਦ ਚੇਅਰਮੈਨ

0
34
Chairman

ਪਟਿਆਲਾ, 28 ਮਈ 2026 : ਆਮ ਆਦਮੀ ਪਾਰਟੀ (Aam Aadmi Party) ਵਲੋਂ ਗੁਰਦੇਵ ਸਿੰਘ ਟਿਵਾਣਾ ਨੂੰ ਜਿਲਾ ਪ੍ਰੀਸ਼ਦ ਪਟਿਆਲਾ ਦਾ ਚੇਅਰੈਨ ਨਿਯੁਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਗੁਰਦੇਵ ਸਿੰਘ ਟਿਵਾਣਾ ਸੰਭਾਲਿਆ ਅੱਜ ਚੇਅਰਮੈਨ ਵਜੋਂ ਅਹੁਦਾ

ਆਮ ਆਦਮੀ ਪਾਰਟੀ ਦੇ ਸੀਨੀਅਰ ਯੂਥ ਆਗੂ ਗੁਰਦੇਵ ਸਿੰਘ ਟਿਵਾਣਾ (Gurdev Singh Tiwana) ਨੇ ਅੱਜ ਪਰਮਾਤਮਾ ਅੱਗੇ ਅਰਦਾਸ ਅਤੇ ਸ੍ਰੀ ਗੁਰੂ ਸਾਹਿਬ ਜੀ ਦਾ ਸ਼ੁਕਰਾਨਾ ਕਰਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ (District Council Chairman) ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ । ਉਨ੍ਹਾਂ ਦੇ ਨਾਲ ਬਿੰਦਰ ਕੌਰ ਨੇ ਵੀ ਵਾਈਸ ਚੇਅਰਪਰਸਨ ਵਜੋਂ ਅਹੁਦਾ ਸੰਭਾਲ ਲਿਆ ਹੈ ।

ਅਹੁਦਾ ਸੰਭਾਲਣ ਮੌਕੇ ਹੋਰ ਕੌਣ ਕੌਣ ਸੀ ਮੌਜੂਦ

ਪਟਿਆਲਾ ਦੇ ਸਰਹਿੰਦ ਰੋਡ ‘ਤੇ ਸਥਿਤ ਜਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਕਰਵਾਏ ਪਾਠ ਸਮਾਗਮ ਦੌਰਾਨ ਵਿਸ਼ੇਸ਼ ਤੌਰ ‘ਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਅਜੀਤਪਾਲ ਸਿੰਘ ਕੋਹਲੀ, ਨੀਨਾ ਮਿੱਤਲ, ਗੁਰਲਾਲ ਘਨੌਰ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ ਅਤੇ ਚੇਅਰਮੈਨ ਮੰਡੀ ਬੋਰਡ ਹਰਚੰਦ ਸਿੰਘ ਬਰਸਟ, ਮੇਅਰ ਕੁੰਦਨ ਗੋਗੀਆ ਸਮੇਤ ਹੋਰ ਸੀਨੀਅਰ ਆਗੂਆਂ ਨੇ ਸਿ਼ਰਕਤ ਕੀਤੀ ।

ਵੱਖ-ਵੱਖ ਆਗੂਆਂ ਨੇ ਦਿੱਤੀ ਟਿਵਾਣਾ ਨੂੰ ਵਧਾਈ

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ ਤੇ ਬਰਿੰਦਰ ਗੋਇਲ ਨੇ ਗੁਰਦੇਵ ਸਿੰਘ ਟਿਵਾਣਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨੌਜਵਾਨ ਆਗੂ ਦੇ ਜ਼ਿਲ੍ਹਾ ਪ੍ਰੀਸ਼ਦ ਦਾ ਚੇਅਰਮੈਨ ਬਣਨ ਨਾਲ ਪਟਿਆਲਾ ਜ਼ਿਲ੍ਹੇ ਦੇ ਪੇਂਡੂ ਵਿਕਾਸ ਨੂੰ ਹੋਰ ਰਫ਼ਤਾਰ ਮਿਲੇਗੀ । ਉਨ੍ਹਾਂ ਕਿਹਾ ਕਿ ਪੰਜਾਬ ਪਿੰਡਾਂ ਵਿੱਚ ਵੱਸਦਾ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਪਿੰਡਾਂ ਦੇ ਵਿਕਾਸ ਦਾ ਧੁਰਾ ਹੁੰਦਾ ਹੈ ਅਤੇ ਪਿੰਡਾਂ ਦੇ ਲੋਕਾਂ ਨੇ ਇਸ ਟੀਮ ਉੱਪਰ ਵਿਸ਼ਵਾਸ ਜਤਾਉਂਦਿਆਂ ਵੱਡੀ ਜਿੱਤ ਦਿਵਾਈ ਹੈ । ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ, ਉਸੇ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀ ਸਾਰੀ ਟੀਮ ਵੀ ਲੋਕਾਂ ਦੇ ਇਸ ਵਿਸ਼ਵਾਸ ਉੱਪਰ ਖਰਾ ਉਤਰੇਗੀ ।

ਸਰਕਾਰ ਵਲੋਂ ਖੇਡ ਸਟੇਡੀਅ ਬਣਾਉਣ ਦਾ ਕੰਮ ਤੇਜੀ ਨਾਲ ਰਿਹਾ ਚੱਲ : ਸੌਂਦ

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿਹਾਤੀ ਵਿਕਾਸ ਸਮੇਤ ਪਿੰਡ-ਪਿੰਡ ‘ਚ ਖੇਡ ਸਟੇਡੀਅਮ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ, ਇਸ ਤੋਂ ਇਲਾਵਾ ਛੱਪੜਾਂ ਦੀ ਸਫ਼ਾਈ ਅਤੇ ਵਾਤਾਵਰਨ ਦੀ ਸੰਭਾਲ ਲਈ ਬੂਟੇ ਲਗਾਉਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ, ਜਿਸ ਨੂੰ ਪੂਰਾ ਕਰਵਾਉਣਾ ਜ਼ਿਲ੍ਹਾ ਪ੍ਰੀਸ਼ਦ ਦੀ ਅਹਿਮ ਜਿ਼ੰਮੇਵਾਰੀ ਹੁੰਦੀ ਹੈ, ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਗੁਰਦੇਵ ਸਿੰਘ ਟਿਵਾਣਾ ਅਤੇ ਵਾਈਸ ਚੇਅਰਪਰਸਨ ਬਿੰਦਰ ਕੌਰ ਸਮੇਤ ਸਾਰੀ ਨਵੀਂ ਟੀਮ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕਰਨਗੇ ਅਤੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ । ਸੌਂਦ ਨੇ ਇੱਕ ਸਧਾਰਨ ਪਰਿਵਾਰ ਵਿੱਚ ਜਨਮੇ ਗੁਰਦੇਵ ਸਿੰਘ ਟਿਵਾਣਾ ਦੀਆਂ ਪਾਰਟੀ ਤੇ ਲੋਕਾਂ ਪ੍ਰਤੀ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਾਰਟੀ ਨੇ ਹਮੇਸ਼ਾ ਅਜਿਹੇ ਲੋਕਾਂ ਨਾਲ ਜੁੜੇ ਵਲੰਟੀਅਰਾਂ ਨੂੰ ਮਾਣ ਸਤਿਕਾਰ ਦਿੱਤਾ ਹੈ ।

ਕੈਬਨਿਟ ਮੰਤਰੀ ਤਰੁਣਪ੍ਰੀਤ ਸੌਂਦ ਨੇ ਦਿੱਤੀ ਬੇਅਦਬੀ ਰੋਕਣ ਵਾਲੇ ਕਾਨੂੰਨ ਸਬੰਧੀ ਜਾਣਕਾਰੀ

ਇਸੇ ਦੌਰਾਨ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਗਏ ਸਖ਼ਤ ਕਾਨੂੰਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਸ ਦੇ ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਧਰਤੀ ਹੇਠਲਾ ਪਾਣੀ ਬਚਾਉਣ ਲਈ 15000 ਕਿਲੋਮੀਟਰ ਨਹਿਰਾਂ, ਮਾਈਨਰ, ਖਾਲੇ ਪੱਕੇ ਕੀਤੇ ਅਤੇ ਪਹਿਲਾਂ ਵਰਤੇ ਜਾਂਦੇ 25 ਫੀਸਦੀ ਨਹਿਰੀ ਪਾਣੀ ਨੂੰ 75 ਫੀਸਦੀ ਵਰਤਣ ਦੀ ਵੱਡੀ ਪਹਿਲਕਦਮੀ ਕੀਤੀ ਹੈ ।

ਜਿਲਾ ਪ੍ਰੀਸ਼ਦ ਚੇਅਰਮੈਨ ਬਣੇ ਗੁਰਦੇਵ ਟਿਵਾਣਾ ਨੇ ਦੁਆਇਆ ਵਿਸ਼ਵਾਸ

ਨਵੇਂ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਬੀਰ ਸਿੰਘ, ਬਰਿੰਦਰ ਗੋਇਲ ਅਤੇ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜਿ਼ੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ।

ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਹੋਵੇਗੀ ਤਰਜੀਹ : ਚੇਅਰਮੈਨ

ਗੁਰਦੇਵ ਟਿਵਾਣਾ ਨੇ ਕਿਹਾ ਕਿ ਉਹ ਸਮੂਹ ਮੈਂਬਰਾਂ ਨੂੰ ਨਾਲ ਲੈ ਕੇ ਜਿਲ੍ਹੇ ਦੇ ਸਾਰੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਭ ਦਾ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਬੀਤੇ ਦਿਨੀਂ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਬੰਮਣਾ ਤੋਂ ਮੈਂਬਰ ਗੁਰਦੇਵ ਸਿੰਘ ਟਿਵਾਣਾ ਨੂੰ ਸਰਬ ਸੰਮਤੀ ਨਾਲ ਚੇਅਰਮੈਨ ਅਤੇ ਜ਼ੋਨ ਦਫ਼ਤਰੀਵਾਲਾ ਤੋਂ ਮੈਂਬਰ ਬਿੰਦਰ ਕੌਰ ਦੀ ਵਾਇਸ ਚੇਅਰਪਰਸਨ ਵਜੋਂ ਚੋਣ ਕੀਤੀ ਗਈ ਸੀ ।

ਕੌਣ ਕੌਣ ਮੌਜੂਦ ਸੀ ਇਸ ਮੌਕੇ

ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਦਿਹਾਤੀ ਪ੍ਰਧਾਨ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਚੇਅਰਮੈਨ ਮਾਰਕੀਟ ਕਮੇਟੀ ਸਮਾਣਾ ਬਲਕਾਰ ਸਿੰਘ ਗੱਜੂਮਾਜਰਾ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਇੰਪਰੂਵਮੈਂਟ ਟਰੱਸਟ ਨਾਭਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਵਾਈਸ ਚੇਅਰਮੈਨ ਵਿੱਕੀ ਘਨੌਰ, ਵੀਰਪਾਲ ਕੌਰ ਚਹਿਲ, ਆਪ ਵੂਮੈਨ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਮੋਨਿਕਾ ਸ਼ਰਮਾ, ਬਲਿਹਾਰ ਸਿੰਘ ਚੀਮਾ, ਮੇਘ ਚੰਦ ਸ਼ੇਰਮਾਜਰਾ, ਟਰੇਡ ਕਮਿਸ਼ਨ ਦੇ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਮੌਜੂਦ ਸਨ।

ਇਸੇ ਤਰ੍ਹਾਂ ਰਾਜੂ ਛਾਬੜਾ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਮਾਤਾ ਚਰਨਜੀਤ ਕੌਰ, ਸੀਮਾ ਗੋਇਲ, ਸ਼ਰਨਜੀਤ ਕੌਰ ਜੌੜਾਮਾਜਰਾ, ਸਰਬਜੀਤ ਕੌਰ ਟਿਵਾਣਾ, ਜਗਜੀਤ ਸਿੰਘ ਟਿਵਾਣਾ, ਮਨਿੰਦਰ ਫਰਾਂਸਵਾਲਾ, ਮਨਿੰਦਰ ਡਕਾਲਾ, ਗੁਲਜਾਰ ਪਟਿਆਲਵੀ, ਬਲਾਕ ਪ੍ਰਧਾਨ ਬਲਜਿੰਦਰ ਸਿੰਘ ਪਹਾੜਪੁਰ, ਗੋਪਾਲ ਕ੍ਰਿਸ਼ਨ ਬਿੱਟੂ, ਨਰਿੰਦਰ ਖੇੜੀਮਾਨੀਆ, ਇੰਦਰਜੀਤ ਖੇੜੀਮਾਨੀਆ, ਨਵਪ੍ਰੀਤ ਸਿੰਘ ਉਚਾਗਾਉਂ, ਕਮਲਜੀਤ ਸਿੰਘ ਖਾਨਪੁਰ ਗਾੜੀਆ, ਲਖਵਿੰਦਰ ਖੇੜੀਬਰਨਾ, ਕੁਲਦੀਪ ਸਿੰਘ ਸਰਪੰਚ ਕਾਦਰਾਬਾਦ, ਜਸਵੰਤ ਸਿੰਘ, ਬਲਦੇਵ ਸਿੰਘ ਚੀਮਾ, ਨਿਰਮਲ ਸਿੰਘ, ਨਰਿੰਦਰ ਮਿੱਤਲ, ਸੰਜੂ ਕਕਰਾਲਾ, ਦੀਪਕ ਗੋਇਲ, ਅਨਮੋਲ ਗੋਇਲ, ਤਰੁਨ ਗਰਗ, ਜਿਲ੍ਹਾ ਪ੍ਰੀਸ਼ਦ ਮੈਂਬਰਾਂ ਸਮੇਤ ਵੱਡੀ ਗਿਣਤੀ ਹੋਰ ਪਤਵੰਤੇ ਤੇ ਆਗੂ ਹਾਜ਼ਰ ਸਨ ।

LEAVE A REPLY

Please enter your comment!
Please enter your name here