ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ || News of Punjab

0
91
Gutka Sahib was desecrated in Tarn Taran, the police arrested the accused

ਤਰਨਤਾਰਨ ‘ਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ ਦੇ ਕਸਬਾ ਝਬਾਲ ‘ਚ ਸਥਿਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ਼ਨੀਵਾਰ ਸਵੇਰੇ ਇਕ ਵਿਅਕਤੀ ਨੇ ਗੁਟਕਾ ਸਾਹਿਬ ਦੇ ਦੋ ਅੰਗ ਪਾੜ ਦਿੱਤੇ। ਜਿਸ ਤੋਂ ਬਾਅਦ ਮੌਕੇ ‘ਤੇ ਮੌਜੂਦ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਅਤੇ ਸੰਗਤਾਂ ਨੇ ਦੋਸ਼ੀ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਪਰਮਜੀਤ ਸਿੰਘ ਵਾਸੀ ਪਿੰਡ ਭੋਜੀਆਂ ਵਜੋਂ ਹੋਈ ਹੈ।

ਦੋਸ਼ੀ ਅਪਾਹਜ ਦੱਸਿਆ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਪਿਛਲੇ ਕਈ ਸਾਲਾਂ ਤੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ ਪਰ ਉਸ ਨੇ ਇਸ ਘਟਨਾ ਨੂੰ ਅੰਜਾਮ ਦੇਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ

ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਸ਼ਾਨ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਵਾਸੀ ਭੋਜੀਆਂ ਪਿਛਲੇ 10-12 ਸਾਲ ਤੋਂ ਗੁਰਦੁਆਰਾ ਸਾਹਿਬ ਵਿਖੇ ਆ ਕੇ ਸੇਵਾ ਕਰਦਾ ਸੀ। ਦੋਸ਼ੀ ਸ਼ਨੀਵਾਰ ਸਵੇਰੇ 9.15 ਵਜੇ ਗੁਰਦੁਆਰਾ ਸਾਹਿਬ ਦੇ ਦਰਬਾਰ ‘ਚ ਪਹੁੰਚੇ। ਜਿੱਥੇ ਉਸਨੇ ਗੁਟਕਾ ਸਾਹਿਬ ਚੁੱਕ ਲਿਆ ਅਤੇ ਅਚਾਨਕ ਗੁਟਕਾ ਸਾਹਿਬ ਦੇ ਅੰਗ 134 ਤੋਂ 174 ਤੱਕ ਪਾੜ ਦਿੱਤੇ। ਮੌਕੇ ‘ਤੇ ਮੌਜੂਦ ਸੇਵਾਦਾਰ ਨਿੰਦਰ ਸਿੰਘ ਅਤੇ ਸੰਗਤਾਂ ਨੇ ਉਸ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰ ਦਿੱਤਾ।

ਇਹ ਵੀ ਪੜ੍ਹੋ : CM ਮਾਨ ਭਗਤ ਕਬੀਰ ਜਯੰਤੀ ‘ਤੇ ਹੁਸ਼ਿਆਰਪੁਰ ਪਹੁੰਚੇ , ਸਿੱਖਿਆ ਪ੍ਰਣਾਲੀ ਨੂੰ ਲੈ ਕੇ ਕੀਤੇ ਵੱਡੇ ਐਲਾਨ

ਜੱਬੋਵਾਲ ਥਾਣਾ ਇੰਚਾਰਜ ਜੱਸਾ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਕਰਮਜੀਤ ਸਿੰਘ ਇਕ ਲੱਤ ਤੋਂ ਅਪਾਹਜ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਇਸ ਗੁਰਦੁਆਰਾ ਸਾਹਿਬ ਵਿਚ ਸੇਵਾ ਕਰ ਰਿਹਾ ਸੀ। ਉਸ ਕੋਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਵਾਰਦਾਤ ਕਿਉਂ ਕੀਤੀ।

 

LEAVE A REPLY

Please enter your comment!
Please enter your name here