ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੇਪਰ ਦਾਖਿਲ ਕੀਤੇ ਜਾ ਰਹੇ ਹਨ।
ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਵੀ ਅੱਜ ਆਪਣੇ ਨਾਮਜ਼ਦਗੀ ਪੇਪਰ ਭਰ ਦਿੱਤੇ ਹਨ।
ਇਹ ਵੀ ਪੜ੍ਹੋ: ਖੰਨਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ,ਨ.ਸ਼ੀ.ਲੇ ਪਦਾਰਥ ਨਾਲ ਭਰਿਆ ਟਰੱਕ…
ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਪਤੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਬਲਵਿੰਦਰ ਸਿੰਘ ਭੂੰਦੜ ਸਾਬਕਾ ਰਾਜ ਸਭਾ ਮੈਂਬਰ ਅਤੇ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਵੀ ਮੌਜੂਦ ਸਨ। ਹਰਸਿਮਰਤ ਬਾਦਲ ਨੇ ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੁਰਦੁਆਰਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।