ਗਣੇਸ਼ ਮੂਰਤੀ ਵਿਸਰਜਨ ਦੌਰਾਨ ਇੱਕ ਵੱਡੀ ਘਟਨਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਹਰਿਆਣਾ ‘ਚ ਗਣੇਸ਼ ਮੂਰਤੀ ਵਿਸਰਜਨ ਦੌਰਾਨ ਡੁੱਬਣ ਨਾਲ 7 ਲੋਕਾਂ ਦੀ ਮੌਤ ਹੋ ਗਈ ਹੈ। ਸੋਨੀਪਤ ‘ਚ 3 ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ, ਜਦਕਿ ਮਹਿੰਦਰਗੜ੍ਹ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ। ਇਕ ਵਿਅਕਤੀ ਆਪਣੇ ਬੇਟੇ ਅਤੇ ਭਤੀਜੇ ਨਾਲ ਸੋਨੀਪਤ ਦੇ ਮੀਮਾਰਪੁਰ ਘਾਟ ‘ਤੇ ਗਣੇਸ਼ ਮੂਰਤੀ ਦੇ ਵਿਸਰਜਨ ਲਈ ਗਿਆ ਸੀ।

ਇਹ ਵੀ ਪੜ੍ਹੋ: CM ਭਗਵੰਤ ਮਾਨ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨਾਲ ਕਰਨਗੇ ਮੁਲਾਕਾਤ

ਇਨ੍ਹਾਂ ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਪੁਲਿਸ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਇੱਕ ਰਿਪੋਰਟ ਅਨੁਸਾਰ ਮਹਿੰਦਰਗੜ੍ਹ ਦੇ ਕਨੀਨਾ-ਰੇਵਾੜੀ ਰੋਡ ‘ਤੇ ਪਿੰਡ ਝਗਡੋਲੀ ਨੇੜੇ ਨਹਿਰ ‘ਤੇ ਗਣੇਸ਼ ਮੂਰਤੀ ਦਾ ਵਿਸਰਜਨ ਕਰਨ ਗਏ ਕਰੀਬ 9 ਵਿਅਕਤੀ ਪਾਣੀ ਦੇ ਤੇਜ਼ ਵਹਾਅ ਨਾਲ ਰੁੜ੍ਹ ਗਏ। ਦੇਰ ਰਾਤ ਅੱਠ ਵਿਅਕਤੀਆਂ ਨੂੰ ਨਹਿਰ ਵਿੱਚੋਂ ਬਾਹਰ ਕੱਢ ਲਿਆ ਗਿਆ। ਇਨ੍ਹਾਂ ਵਿੱਚੋਂ ਚਾਰ ਦੀ ਮੌਤ ਹੋ ਗਈ। ਮਹਿੰਦਰਗੜ੍ਹ ਦੇ ਝਗਡੋਲੀ ਪਿੰਡ ਕੋਲ ਕਰੀਬ 20-22 ਲੋਕ ਗਣੇਸ਼ ਮੂਰਤੀ ਦੇ ਵਿਸਰਜਨ ਲਈ ਨਹਿਰ ‘ਤੇ ਗਏ ਸਨ।

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਟੁੱਟੇ ਚੌਲਾਂ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਇਸ ਦੌਰਾਨ ਉਨ੍ਹਾਂ ਵਿੱਚੋਂ ਕਈ ਨਹਿਰ ਵਿੱਚ ਡੁੱਬ ਗਏ। ਹੁਣ ਤੱਕ 4 ਲੜਕਿਆਂ ਦੀ ਜਾਨ ਜਾ ਚੁੱਕੀ ਹੈ ਅਤੇ 4 ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ। ਮਹਿੰਦਰਗੜ੍ਹ ਦੇ ਡੀਸੀ ਜੇਕੇ ਨੇ ਦੱਸਿਆ ਕਿ ਬਚਾਅ ਕਾਰਜ ਜਾਰੀ ਹੈ। ਇਨ੍ਹਾਂ ਮੌਤਾਂ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਮਹਿੰਦਰਗੜ੍ਹ ਅਤੇ ਸੋਨੀਪਤ ਜ਼ਿਲ੍ਹਿਆਂ ਵਿੱਚ ਗਣਪਤੀ ਵਿਸਰਜਨ ਦੌਰਾਨ ਨਹਿਰ ਵਿੱਚ ਡੁੱਬਣ ਕਾਰਨ ਕਈ ਲੋਕਾਂ ਦੀ ਬੇਵਕਤੀ ਮੌਤ ਹੋਣ ਦੀ ਖ਼ਬਰ ਦਿਲ ਕੰਬਾਊ ਹੈ।

LEAVE A REPLY

Please enter your comment!
Please enter your name here