ਅਗਨੀਵੀਰਾਂ ਲਈ ਹਰਿਆਣਾ ਸਰਕਾਰ ਨੇ ਲਿਆ ਵੱਡਾ ਫੈਸਲਾ
ਅਗਨੀਵੀਰਾਂ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਬੇ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਪੁਲਿਸ ਅਤੇ ਮਾਈਨਿੰਗ ਗਾਰਡਾਂ ਵਿੱਚ ਸਾਬਕਾ ਅਗਨੀਵੀਰਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੀ ਸੈਣੀ ਸਰਕਾਰ ਨੇ ਸਾਬਕਾ ਆਨੀਵੀਰਾਂ ਲਈ ਇੱਕ ਹੋਰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਅਗਨੀਵੀਰ ਵਜੋਂ ਹਥਿਆਰਬੰਦ ਸੈਨਾਵਾਂ ਵਿੱਚ ਸੇਵਾਵਾਂ ਦੇ ਚੁੱਕੇ ਜਵਾਨਾਂ ਨੂੰ ਬਿਨਾਂ ਵਿਆਜ ਦੇ 5 ਲੱਖ ਰੁਪਏ ਤੱਕ ਦਾ ਲੋਨ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਰੂਪਨਗਰ ਦੇ ਪੁਲ ਬਜ਼ਾਰ ਵਿੱਚ ਸੁਨਿਆਰ ਦੀ ਦੁਕਾਨ ਵਿੱਚ ਹੋਈ ਚੋਰੀ…
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੇਂਦਰੀ ਅਰਧ ਸੈਨਿਕ ਬਲਾਂ ਵਿੱਚ ਸਾਬਕਾ ਅਗਨੀਵੀਰਾਂ ਨੂੰ 10 ਫੀਸਦੀ ਤੱਕ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਗਿਆ ਸੀ। ਇਸੇ ਸਿਲਸਿਲੇ ਵਿੱਚ ਹੁਣ ਭਾਜਪਾ ਸ਼ਾਸਤ ਹਰਿਆਣਾ ਸਰਕਾਰ ਨੇ ਵੀ ਸਾਬਕਾ ਅਗਨੀਵੀਰਾਂ ਲਈ ਵੱਡਾ ਐਲਾਨ ਕੀਤਾ ਹੈ।
ਹਰਿਆਣਾ ਦੇ ਨਾਇਬ ਸਿੰਘ ਸੈਣੀ ਦੀ ਸਰਕਾਰ ਨੇ ਸਾਬਕਾ ਅਗਨੀਵੀਰਾਂ ਲਈ ਵੱਡਾ ਫੈਸਲਾ ਲਿਆ ਹੈ। ਇਸ ਨਾਲ ਅਗਨੀਪਥ ਸਕੀਮ ਤਹਿਤ ਅਗਨੀਵੀਰ ਵਜੋਂ ਸੇਵਾਵਾਂ ਦੇਣ ਵਾਲੇ ਨੌਜਵਾਨਾਂ ਨੂੰ ਕਾਫੀ ਰਾਹਤ ਮਿਲੇਗੀ। ਹਰਿਆਣਾ ਸਰਕਾਰ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ 10 ਫੀਸਦੀ ਤੱਕ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੈ।
ਖਾਸ ਤੌਰ ‘ਤੇ ਰਾਜ ਪੁਲਿਸ ਸੇਵਾ ਅਤੇ ਮਾਈਨਿੰਗ ਗਾਰਡਾਂ ਵਿੱਚ ਸਾਬਕਾ ਅਗਨੀਵੀਰਾਂ ਨੂੰ ਕਾਫੀ ਲਾਭ ਮਿਲਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਸਾਬਕਾ ਅਗਨੀਵੀਰਾਂ ਦੇ ਭਵਿੱਖ ਅਤੇ ਉਨ੍ਹਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਲੈ ਕੇ ਅਕਸਰ ਸਵਾਲ ਉੱਠਦੇ ਰਹੇ ਹਨ, ਅਜਿਹੇ ‘ਚ ਨਾਇਬ ਸਿੰਘ ਸੈਣੀ ਦੀ ਸਰਕਾਰ ਵੱਲੋਂ ਲਏ ਗਏ ਫੈਸਲੇ ਤੋਂ ਬਾਅਦ ਆਲੋਚਕਾਂ ਨੂੰ ਜਵਾਬ ਮਿਲ ਸਕਦਾ ਹੈ।