ਹਰਿਆਣਾ ਪੁਲਿਸ ਨੇ ਛੱਡੇ ਅੱਥਰੂ ਗੈਸ ਦੇ ਗੋਲੇ, 4 ਕਿਸਾਨ ਜ਼ਖਮੀ
ਪੰਜਾਬ ਦੇ 101 ਕਿਸਾਨ ਦੁਪਹਿਰ 12 ਵਜੇ ਸ਼ੰਭੂ ਸਰਹੱਦ ਤੋਂ ਪੈਦਲ ਦਿੱਲੀ ਲਈ ਰਵਾਨਾ ਹੋਏ, ਪਰ ਹਰਿਆਣਾ ਪੁਲਿਸ ਨੇ ਸਰਹੱਦ ‘ਤੇ ਰੋਕ ਲਿਆ। ਇੱਥੇ ਪੁਲੀਸ ਅਤੇ ਕਿਸਾਨਾਂ ਵਿੱਚ ਤਕਰਾਰ ਹੋ ਗਈ।ਹਰਿਆਣਾ ਪੁਲਿਸ ਨੇ ਕਿਸਾਨਾਂ ਤੋਂ ਦਿੱਲੀ ਜਾਣ ਦੀ ਇਜਾਜ਼ਤ ਮੰਗੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਬਿਨਾਂ ਇਜਾਜ਼ਤ ਦਿੱਲੀ ਨਹੀਂ ਜਾ ਸਕਦੇ। ਇਸ ਤੋਂ ਬਾਅਦ ਕਿਸਾਨਾਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਇਸ ’ਤੇ ਹਰਿਆਣਾ ਪੁਲੀਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਕਿਸਾਨ ਪਿੱਛੇ ਨੂੰ ਭੱਜ ਗਏ।
ਪੰਜਾਬ ਸਰਕਾਰ ਨੇ DIG ਪੱਧਰ ਦੇ ਅਧਿਕਾਰੀਆਂ ਦੇ ਕੀਤੇ ਤਬਾਦਲੇ
ਇਸ ਤੋਂ ਬਾਅਦ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਵੀ ਕੀਤੀ ਅਤੇ ਫਿਰ ਅੱਥਰੂ ਗੈਸ ਦੇ ਗੋਲੇ ਛੱਡੇ। ਜਿਸ ਵਿੱਚ 3 ਕਿਸਾਨ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ ਇੱਕ ਕਿਸਾਨ ਜ਼ਖਮੀ ਹੋ ਗਿਆ ਸੀ। ਹੁਣ ਤੱਕ 4 ਕਿਸਾਨ ਜ਼ਖਮੀ ਹੋ ਚੁੱਕੇ ਹਨ।ਸ਼ੰਭੂ ਸਰਹੱਦ ‘ਤੇ ਬਣੇ ਸ਼ੈੱਡ ‘ਤੇ ਖੜ੍ਹੀ ਹਰਿਆਣਾ ਪੁਲਿਸ ਨੇ ਕਿਸਾਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ। ਹਾਲਾਂਕਿ ਕਿਸਾਨਾਂ ਨੇ ਦੋਸ਼ ਲਾਇਆ ਕਿ ਫੁੱਲਾਂ ਵਿੱਚ ਕੈਮੀਕਲ ਮਿਲਾਇਆ ਗਿਆ ਹੈ। ਜਿਸ ਕਾਰਨ ਉਨ੍ਹਾਂ ਦੀਆਂ ਅੱਖਾਂ ਵਿਚ ਜਲਣ ਸ਼ੁਰੂ ਹੋ ਗਈ।
101 ਕਿਸਾਨਾਂ ਦੀ ਸੂਚੀ ਜਾਰੀ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅਸੀਂ 101 ਕਿਸਾਨਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਦੂਜੇ ਪਾਸੇ ਹਰਿਆਣਾ ਪੁਲਿਸ ਦਾ ਕਹਿਣਾ ਹੈ ਕਿ ਅਸੀਂ ਪਹਿਲਾਂ ਕਿਸਾਨਾਂ ਦੀ ਸ਼ਨਾਖਤ ਕਰਾਂਗੇ ਅਤੇ ਫਿਰ ਉਨ੍ਹਾਂ ਨੂੰ ਅੱਗੇ ਜਾਣ ਦੇਵਾਂਗੇ। ਸਾਡੇ ਕੋਲ 101 ਕਿਸਾਨਾਂ ਦੇ ਨਾਵਾਂ ਦੀ ਸੂਚੀ ਹੈ ਅਤੇ ਉਹ (ਕਿਸਾਨ) ਲੋਕ ਨਹੀਂ ਹਨ। ਉਹ ਸਾਨੂੰ ਆਪਣੀ ਪਛਾਣ ਨਹੀਂ ਕਰਨ ਦੇ ਰਹੇ ਹਨ। ਕਿਸਾਨ ਹਥਿਆਰ ਲੈ ਕੇ ਆਏ ਹਨ।