ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਦਿੱਤਾ ਅਸਤੀਫਾ

0
95

ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਖੇਡ ਮੰਤਰੀ ਸੰਦੀਪ ਸਿੰਘ ਨੇ ਛੇੜਛਾੜ ਦੇ ਦੋਸ਼ਾਂ ਤਹਿਤ ਕੇਸ ਦਰਜ ਹੋਣ ਤੋਂ ਬਾਅਦ ਆਪਣਾ ਅਸਤੀਫਾ ਸੌਂਪ ਦਿੱਤਾ ਹੈ।

ਚੰਡੀਗੜ੍ਹ ਦੇ ਐਸਪੀ ਨੂੰ ਮਿਲਣ ਤੋਂ ਬਾਅਦ ਮਹਿਲਾ ਕੋਚ ਨੇ ਖੇਡ ਮੰਤਰੀ ਖ਼ਿਲਾਫ਼ ਸ਼ਿਕਾਇਤ ਦਿੱਤੀ। ਮੰਤਰੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਨਵੇਂ ਸਾਲ ਤੋਂ ਪਹਿਲਾਂ ਦੀ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ 26 ਥਾਣੇ ਵਿੱਚ ਧਾਰਾ-354, 354ਏ, 354ਬੀ, 342, 506 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੂਜੇ ਪਾਸੇ ਸੰਦੀਪ ਸਿੰਘ ਨੇ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਗਿਆ ਹੈ ਤੇ ਉਹ ਜਾਂਚ ਕਮੇਟੀ ਦੀ ਰਿਪੋਰਟ ਆਉਣ ਤਕ ਆਪਣੇ ਅਹੁਦੇ ਤੋਂ ਅਸਤੀਫਾ ਦਿੰਦਾ ਹੈ। ਇਸ ਤੋਂ ਪਹਿਲਾਂ ਪੁਲੀਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਮੰਤਰੀ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਦੇ ਨਾਲ ਹੀ ਡੀਜੀਪੀ ਨੇ ਇਸ ਮਾਮਲੇ ਦੀ ਜਾਂਚ ਲਈ ਕਮੇਟੀ ਬਣਾ ਦਿੱਤੀ ਹੈ ਜਿਸ ਵਿਚ ਦੋ ਆਈਪੀਐਸ ਅਧਿਕਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here