HC ਨੇ ਰੋਕ ਦਿੱਤੀ ਪੰਚਾਇਤੀ ਚੋਣਾਂ, 15 ਅਕਤੂਬਰ ਨੂੰ ਇਨ੍ਹਾਂ ਪਿੰਡਾਂ ‘ਚ ਨਹੀਂ ਪੈਣਗੀਆਂ ਵੋਟਾਂ || Breaking News

0
245
HC stopped the panchayat elections, on October 15, there will be no voting in these villages

HC ਨੇ ਰੋਕ ਦਿੱਤੀ ਪੰਚਾਇਤੀ ਚੋਣਾਂ, 15 ਅਕਤੂਬਰ ਨੂੰ ਇਨ੍ਹਾਂ ਪਿੰਡਾਂ ‘ਚ ਨਹੀਂ ਪੈਣਗੀਆਂ ਵੋਟਾਂ

ਪੰਜਾਬ ਵਿਚ ਪੰਚਾਇਤੀ ਚੋਣਾਂ ਨਾਲ ਜੁੜੀ ਵੱਡੀ ਖ਼ਬਰ ਆ ਰਹੀ ਹੈ। ਜਿੱਥੇ ਕਿ ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਨੇ ਸਖ਼ਤ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਲਗਾ ਦਿੱਤੀ ਹੈ। ਇਹ ਰੋਕ ਅਦਾਲਤ ਤੱਕ ਪਹੁੰਚ ਕਰਨ ਵਾਲੀਆਂ ਥਾਵਾਂ ਉਤੇ ਲਾਈ ਗਈ ਹੈ। ਅਜਿਹੀਆਂ 300 ਦੇ ਕਰੀਬ ਪੰਚਾਇਤਾਂ ਦੱਸੀਆਂ ਜਾ ਰਹੀਆਂ ਹਨ।

ਇਨ੍ਹਾਂ ਪਿੰਡਾਂ ਦੀ ਚੋਣਾਂ ਉਤੇ ਲਗਾਈ ਰੋਕ

ਧਿਆਨਯੋਗ ਹੈ ਕਿ ਹਾਈਕੋਰਟ ਨੇ ਸਰਕਾਰ ਤੋਂ 1 ਘੰਟੇ ਅੰਦਰ ਜਾਣਕਾਰੀ ਮੰਗੀ ਸੀ। ਹਾਈਕੋਰਟ ਨੇ ਪੁੱਛਿਆ ਸੀ ਕਿ ਸੂਬਾ ਚੋਣ ਕਮਿਸ਼ਨਰ ਦੀ ਨਿਯੁਕਤੀ ਕਿਵੇਂ ਹੋਈ। ਕੀ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ ਅਤੇ ਸਰਕਾਰ ਹੋਰ ਸਹੀ ਤਰੀਕੇ ਨਾਲ ਚੋਣ ਕਰਵਾਉਣ ਲਈ ਤਿਆਰ ਹੈ। ਨਹੀਂ ਤਾਂ ਹਾਈਕੋਰਟ ਕੋਈ ਆਦੇਸ਼ ਜਾਰੀ ਕਰੇਗਾ।

ਇਹ ਵੀ ਪੜ੍ਹੋ : ਦਿੱਲੀ : ਮਸ਼ਹੂਰ ਕੈਫੇ ਦੀ ਕੌਫੀ ‘ਚ ਮਿਲਿਆ ਮਰਿਆ ਹੋਇਆ ਕਾਕਰੋਚ

ਹੁਣ ਹਾਈਕੋਰਟ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤਾ ਹੈ। ਹਾਈਕੋਰਟ ਨੇ ਚੋਣਾਂ ਉਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਰੋਕ ਉਨ੍ਹਾਂ ਪਿੰਡਾਂ ਵਿਚ ਲਾਈ ਗਈ ਹੈ, ਜਿਨ੍ਹਾਂ ਨੇ ਅਦਾਲਤ ਤੱਕ ਪਹੁੰਚ ਕੀਤੀ ਸੀ।

 

 

 

 

 

 

 

 

 

 

 

LEAVE A REPLY

Please enter your comment!
Please enter your name here