ਆਪਣੇ ਹੀ ਪਰਿਵਾਰ ਦੇ 5 ਜੀਆਂ ਨੂੰ ਉਤਾਰਿਆ ਮੌਤ ਦੇ ਘਾਟ , ਖੁਦ ਵੀ ਕੀਤੀ ਖੁਦਖੁਸ਼ੀ || Latest news
ਉੱਤਰ ਪ੍ਰਦੇਸ਼ ਦੇ ਸੀਤਾਪੁਰ ਤੋਂ ਇੱਕ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਵਿਅਕਤੀ ਨੇ ਆਪਣੇ ਹੀ ਪਰਿਵਾਰ ਦੇ ਜੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ | ਨਾਲ ਹੀ ਪਰਿਵਾਰ ਨੂੰ ਮੁਕਾਉਣ ਤੋਂ ਬਾਅਦ ਉਸਨੇ ਖੁਦ ਵੀ ਖੁਦਖੁਸ਼ੀ ਕਰ ਲਈ ਹੈ | ਉਸਨੇ ਬਹੁਤ ਹੀ ਬੇਰਹਿਮੀ ਨਾਲ ਆਪਣੇ ਪਰਿਵਾਰ ਦਾ ਕਤਲ ਕੀਤਾ ਹੈ ਜਿਸਦੇ ਚੱਲਦਿਆਂ ਮਾਂ ਨੂੰ ਗੋਲੀ ਮਾਰ ਕੇ, ਪਿਓ ਨੂੰ ਹਥੌੜੇ ਨਾਲ ਤੇ ਤਿੰਨ ਬੱਚਿਆਂ ਨੂੰ ਛੱਤ ਤੋਂ ਸੁੱਟ ਦਿੱਤਾ ਤੇ ਫਿਰ ਖੁਦ ਸੁਸਾਈਡ ਕਰ ਲਈ।
ਵਿਅਕਤੀ ਨਸ਼ੇ ਕਰਨ ਦਾ ਸੀ ਆਦੀ
ਉਸ ਵਿਅਕਤੀ ਨੇ ਅਜਿਹਾ ਕਦਮ ਕਿਉਂ ਚੁੱਕਿਆ ਅਜੇ ਇਸਦਾ ਕੁਝ ਪਤਾ ਨਹੀਂ ਲੱਗ ਪਾਇਆ ਹੈ | ਕਿਹਾ ਜਾ ਰਿਹਾ ਹੈ ਕਿ ਸ਼ਖਸ ਨਸ਼ੇ ਕਰਨ ਦਾ ਆਦੀ ਸੀ। ਜਿਸ ਕਾਰਨ ਪਰਿਵਾਰਕ ਮੈਂਬਰ ਉਸ ਨੂੰ ਨਸ਼ਾ ਮੁਕਤੀ ਕੇਂਦਰ ਲੈ ਕੇ ਜਾਣਾ ਚਾਹੁੰਦੇ ਸੀ ਜਿਸ ਤੋਂ ਬਾਅਦ ਘਰ ਵਿਚ ਵਿਵਾਦ ਹੋਇਆ ਤੇ ਝਗੜਾ ਇੰਨਾ ਜ਼ਿਆਦਾ ਵੱਧ ਗਿਆ ਕਿ ਉਸ ਨੇ ਇਹ ਖੌਫਨਾਕ ਕਦਮ ਚੁੱਕਿਆ ਤੇ ਘਰ ਦੇ 5 ਜੀਆਂ ਨੂੰ ਹੀ ਖਤਮ ਕਰ ਦਿੱਤਾ।
ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਵਿਅਕਤੀ ਮਾਨਸਿਕ ਤੌਰ ਤੋਂ ਵੀ ਕਾਫੀ ਪ੍ਰੇਸ਼ਾਨ ਚੱਲ ਰਿਹਾ ਸੀ। ਜਿਸ ਕਾਰਨ ਉਸਨੇ ਸਾਰੇ ਪਰਿਵਾਰ ਦਾ ਕਤਲ ਕਰ ਦਿੱਤਾ | ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ | ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |