ਆਮ ਆਦਮੀ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਨੇ ਪਟਿਆਲਾ ਤੋਂ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।
ਇਸ ਮੌਕੇ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਮੈਂ ਪਾਰਟੀ ਦੀ ਹਾਈ ਕਮਾਂਡ ਦਾ ਧੰਨਵਾਦ ਕਰਦਾ ਹਾਂ। ਜਿਨ੍ਹਾਂ ਨੇ ਮੈਨੂੰ ਇੱਕ ਵਾਰ ਮੁੜ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ 13 ਉਮੀਦਵਾਰਾਂ ਨੂੰ ਜਿੱਤ ਪ੍ਰਾਪਤ ਹੋਵੇਗੀ।
ਇਸ ਮੌਕੇ ਞਤੇ ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਵਿੱਚ ਤਾਂ ਸਿਰਫ ਉਹੀ ਵਿਅਕਤੀ ਜਾ ਰਹੇ ਹਨ ਜੋ ਦੇਸ਼ ਵਿੱਚ ਕਰਪਸ਼ਨ ਕਰਦੇ ਹਨ ਉਹਨਾਂ ਨੇ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਮਹਾਰਾਣੀ ਪਰਨੀਤ ਕੌਰ ਨੇ ਪਟਿਆਲੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਜੋ ਕਿ ਕਾਂਗਰਸ ਪਾਰਟੀ ਵੱਲੋਂ ਜਿੱਤ ਕੇ ਤੇ ਹੁਣ ਉਹ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਕਿਹਾ ਕਿ ਮੈਂ ਪਟਿਆਲਾ ਹਲਕੇ ਦੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ।