ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ।

ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਸੇਵਾ ਲੋਕ ਹਿੱਤ ‘ਚ ਕਰਨ ਅਤੇ ਡਿਊਟੀ ਦੌਰਾਨ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਰਾ ਅਪਨਾਉਣਾ ਯਕੀਨੀ ਬਣਾਉਣ।

ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ 634 ਮਾਹਿਰ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਸਕਣ।

ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਅਤੇ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here