ਤਰਬੂਜ਼ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਤਰਬੂਜ਼ ਵਿੱਚ ਪਾਣੀ ਦੀ ਮਾਤਰਾ 92 ਫੀਸਦੀ ਹੁੰਦੀ ਹੈ, ਜੋ ਗਰਮੀ ਦੇ ਸਮੇਂ ਸਰੀਰ ਨੂੰ ਡੀਹਾਈਡਰੇਸ਼ਨ ਤੋਂ ਬਚਾਉਣ ਦਾ ਕੰਮ ਕਰਦਾ ਹੈ। ਤਰਬੂਜ਼ ਨਾ ਸਿਰਫ ਸਰੀਰ ਨੂੰ ਠੰਡਕ ਦਾ ਅਹਿਸਾਸ ਕਰਵਾਉਂਦਾ ਹੈ ਸਗੋਂ ਸਰੀਰ ਦੀਆਂ ਕਈ ਬੀਮਾਰੀਆਂ ਨਾਲ ਲੜਣ ’ਚ ਵੀ ਮਦਦ ਕਰਦਾ ਹੈ। ਇਸ ਤੋਂ ਇਲਾਵਾ ਖਣਿਜਾਂ, ਐਂਟੀ-ਆਕਸੀਡੈਂਟਾਂ, ਵਿਟਾਮਿਨ ਬੀ, ਸੀ ਅਤੇ ਏ ਨਾਲ ਭਰਪੂਰ ਤਰਬੂਜ ਦਾ ਸੇਵਨ ਤੁਹਾਨੂੰ ਬਹੁਤ ਸਾਰੇ ਸਿਹਤ ਲਾਭ ਦਿੰਦਾ ਹੈ।
ਤਰਬੂਜ ਖਾਣ ਦੇ ਫਾਇਦੇ…
ਇਮਿਊਨਟੀ ਸਿਸਟਮ
ਵਿਟਾਮਿਨ-ਸੀ ਨਾਲ ਭਰਪੂਰ ਤਰਬੂਜ਼ ਦਾ ਸੇਵਨ ਇਮਿਊਨਟੀ ਸਿਸਟਮ ਨੂੰ ਮਜ਼ਬੂਤ ਬਣਾਉਂਦਾ ਹੈ। ਇਹ ਤੁਹਾਨੂੰ ਬਹੁਤ ਸਾਰੀਆਂ ਬੀਮਾਰੀਆਂ ਨਾਲ ਲੜਨ ਵਿਚ ਸਹਾਇਤਾ ਕਰਦਾ ਹੈ।
ਖੂਨ ਦੀ ਕਮੀ
ਤਰਬੂਜ਼ ਸਿਹਤ ਦੇ ਲਈ ਬਹੁਤ ਫਾਇਦੇਮੰਦ ਹੈ। ਇਸ ਦਾ ਜੂਸ ਪੀਣ ਨਾਲ ਖੂਨ ਦੀ ਕਮੀ ਪੂਰੀ ਹੁੰਦੀ ਹੈ।
ਤਣਾਅ
ਤਰਬੂਜ਼ ਦਾ ਤਾਪਮਾਨ ਠੰਡਾ ਹੁੰਦਾ ਹੈ। ਇਸ ਲਈ ਇਸ ਦੀ ਵਰਤੋਂ ਮਨ ਨੂੰ ਸ਼ਾਂਤ ਕਰਦੀ ਹੈ ਅਤੇ ਗੁੱਸੇ ਨੂੰ ਵੀ ਨਿਯੰਤਰਿਤ ਕਰਦੀ ਹੈ, ਜੋ ਤੁਹਾਨੂੰ ਤਣਾਅ ਦੀ ਸਮੱਸਿਆ ਤੋਂ ਬਚਾਉਂਦੀ ਹੈ।
ਕਬਜ਼ ਦੀ ਸਮੱਸਿਆ
ਜੇ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪ੍ਰੇਸ਼ਾਨ ਹੋ ਤਾਂ ਤਰਬੂਜ਼ ਖਾਣਾ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਵੇਗਾ।
ਅੱਖਾਂ ਲਈ ਲਾਭਕਾਰੀ
ਵਿਟਾਮਿਨ-ਏ ਅਤੇ ਸੀ ਦੀ ਭਰਪੂਰ ਮਾਤਰਾ ਕਾਰਨ ਤਰਬੂਜ਼ ਦਾ ਸੇਵਨ ਅੱਖਾਂ ਲਈ ਲਾਭਕਾਰੀ ਹੈ। ਇਸ ਲਈ ਹਰ ਰੋਜ਼ ਤਰਬੂਜ਼ ਦਾ ਰਸ ਪੀਓ।
ਚਮੜੀ ਲਈ ਫਾਇਦੇਮੰਦ
ਇਸ ਵਿਚ ਲਾਇਕੋਪੀਨ ਹੁੰਦੀ ਹੈ, ਜੋ ਚਮੜੀ ਦੀ ਚਮਕ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ ਨੂੰ ਚਿਹਰੇ ‘ਤੇ ਮਲਣ ਨਾਲ ਬਲੈਕਹੈੱਡ ਵੀ ਦੂਰ ਹੁੰਦੇ ਹਨ।