ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਰੋਕਣ ਲਈ ਸਰਕਾਰ ਦਾ ਪੱਤਰ ਜਾਰੀ, ਘਟਨਾਵਾਂ ਨੂੰ ਰੋਕਣ ਲਈ ਬਣਾਈ ਸੁਰੱਖਿਆ ਕਮੇਟੀ|| punjab News

0
152

ਪੰਜਾਬ ‘ਚ ਡਾਕਟਰਾਂ ਦੀ ਹੜਤਾਲ ਰੋਕਣ ਲਈ ਸਰਕਾਰ ਦਾ ਪੱਤਰ ਜਾਰੀ, ਘਟਨਾਵਾਂ ਨੂੰ ਰੋਕਣ ਲਈ ਬਣਾਈ ਸੁਰੱਖਿਆ ਕਮੇਟੀ

ਪੰਜਾਬ ਵਿੱਚ 9 ਸਤੰਬਰ ਤੋਂ ਡਾਕਟਰਾਂ ਦੀ ਹੜਤਾਲ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਇੱਕ ਪੱਤਰ ਜਾਰੀ ਕੀਤਾ ਹੈ। ਜਿਸ ਵਿੱਚ ਡਾਕਟਰਾਂ ਦੀ ਸੁਰੱਖਿਆ ਸਬੰਧੀ ਕਮੇਟੀਆਂ ਬਣਾਉਣ ਦੇ ਆਦੇਸ਼ ਦਿੱਤੇ ਗਏ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਕਮੇਟੀਆਂ ਡੀ.ਸੀ.ਦੇ ਹੇਠ ਹੋਵੇਗੀ।

ਹਿੰਸਕ ਘਟਨਾਵਾਂ ਨੂੰ ਰੋਕਣ ਸਬੰਧੀ ਕਮੇਟੀ ਬਣਾਈ

ਜਾਰੀ ਪੱਤਰ ਅਨੁਸਾਰ ਹਸਪਤਾਲਾਂ ਵਿੱਚ ਸੁਰੱਖਿਆ ਅਤੇ ਹਿੰਸਕ ਘਟਨਾਵਾਂ ਨੂੰ ਰੋਕਣ ਸਬੰਧੀ ਕਮੇਟੀ ਬਣਾਈ ਜਾਵੇਗੀ। ਪੰਜਾਬ ਦੇ ਸਿਹਤ ਮੰਤਰੀ ਨੇ ਪੰਜਾਬ ਦੇ ਸਾਰੇ ਸਿਵਲ ਸਰਜਨਾਂ ਨੂੰ ਡੀਸੀ ਦੀ ਅਗਵਾਈ ਹੇਠ ਇੱਕ ਕਮੇਟੀ ਬਣਾਉਣ ਲਈ ਕਿਹਾ ਹੈ। ਜਿਸ ਦਾ ਨਾਮ ਜ਼ਿਲ੍ਹਾ ਸਿਹਤ ਬੋਰਡ ਹੋਵੇਗਾ।

ਸਿਹਤ ਵਿਭਾਗ ਦੇ ਸੂਤਰਾਂ ਅਨੁਸਾਰ ਇਸ ਬੋਰਡ ਦੀ ਅਗਵਾਈ ਡੀਸੀ ਅਤੇ ਕਮਿਸ਼ਨਰ ਕਰਨਗੇ। ਜਿਸ ਵਿੱਚ ਪੁਲਿਸ ਕਮਿਸ਼ਨਰ ਜਾਂ ਐਸ.ਐਸ.ਪੀ., ਸਿਵਲ ਸਰਜਨ, ਪ੍ਰਿੰਸੀਪਲ ਮੈਡੀਕਲ ਕਾਲਜ, ਮੈਡੀਕਲ ਸੁਪਰਡੈਂਟ, ਪੰਜਾਬ ਮੈਡੀਕਲ ਐਸੋਸੀਏਸ਼ਨ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਇਲਾਵਾ ਕਾਨੂੰਨੀ ਸਲਾਹਕਾਰ ਅਤੇ ਮਾਹਿਰ ਸ਼ਾਮਲ ਹੋਣਗੇ।

ਪੁਲਿਸ ਥਾਣਿਆਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ

ਇਸ ਤੋਂ ਇਲਾਵਾ ਸਿਹਤ ਮੰਤਰੀ ਨੇ ਹਸਪਤਾਲ ਵਿੱਚ ਵੱਖ-ਵੱਖ ਨਿਯਮਾਂ ਤਹਿਤ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਸਿਹਤ ਮੰਤਰੀ ਨੇ ਭੀੜ-ਭੜੱਕੇ ਵਾਲੇ ਸਿਹਤ ਕੇਂਦਰਾਂ ਦੇ ਨਾਲ ਲੱਗਦੇ ਪੁਲਿਸ ਥਾਣਿਆਂ ਨੂੰ ਵੀ ਸੁਰੱਖਿਆ ਪੱਧਰ ਪ੍ਰਤੀ ਸੁਚੇਤ ਰਹਿਣ ਲਈ ਕਿਹਾ ਹੈ। ਉਨ੍ਹਾਂ ਹਦਾਇਤ ਕੀਤੀ ਕਿ ਜੇਕਰ ਕੋਈ ਹਸਪਤਾਲ ਵਿੱਚ ਆ ਕੇ ਸਿਹਤ ਕਰਮਚਾਰੀ ਨਾਲ ਦੁਰਵਿਵਹਾਰ ਕਰਦਾ ਹੈ ਤਾਂ ਸਬੰਧਤ ਸਿਹਤ ਕਰਮਚਾਰੀ ਖ਼ਿਲਾਫ਼ ਤੁਰੰਤ ਕੇਸ ਦਰਜ ਕੀਤਾ ਜਾਵੇ।

ਜਾਰੀ ਹਦਾਇਤਾਂ ਅਨੁਸਾਰ ਹੁਣ ਸਿਰਫ਼ ਇੱਕ ਰਿਸ਼ਤੇਦਾਰ ਹੀ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨੂੰ ਮਿਲ ਸਕੇਗਾ ਅਤੇ ਬਾਕੀ ਵੇਟਿੰਗ ਏਰੀਆ ਵਿੱਚ ਹੀ ਰਹਿਣਗੇ। ਰਾਤ ਸਮੇਂ ਕੰਮ ਕਰਦੇ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਸਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਨਵੇਂ ਜਾਰੀ ਕੀਤੇ ਗਏ ਕਾਨੂੰਨ ਅਤੇ ਹਿੰਸਾ ਅਤੇ ਜਾਇਦਾਦ ਨੂੰ ਨੁਕਸਾਨ ਰੋਕੂ ਕਾਨੂੰਨ ਪੂਰੇ ਹਸਪਤਾਲ ਵਿਚ ਅੰਗਰੇਜ਼ੀ ਅਤੇ ਪੰਜਾਬੀ ਵਿਚ ਪੋਸਟ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਹਸਪਤਾਲ ‘ਚ ਲੱਗੇ ਡਿਸਪਲੇ ਬੋਰਡ ‘ਤੇ ਨਜ਼ਦੀਕੀ ਥਾਣੇ ਦਾ ਨੰਬਰ ਵੀ ਲਿਖਿਆ ਜਾਵੇਗਾ। ਹਸਪਤਾਲ ਵਿੱਚ ਕਿਸੇ ਵੀ ਐਮਰਜੈਂਸੀ ਜਾਂ ਸਟਾਫ਼ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦੀ ਸਥਿਤੀ ਵਿੱਚ ਹੈਲਪਲਾਈਨ ਨੰਬਰ 112 ‘ਤੇ ਡਾਇਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਹਸਪਤਾਲ ਦੇ ਹਰੇਕ ਸਟਾਫ਼ ਨੂੰ ਆਪਣੇ ਗਲੇ ਵਿੱਚ ਇੱਕ ਪਛਾਣ ਪੱਤਰ ਰੱਖਣਾ ਹੋਵੇਗਾ।

 

LEAVE A REPLY

Please enter your comment!
Please enter your name here