ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਲੁਧਿਆਣਾ ਅਦਾਲਤ ਵਿਚ ਸੁਣਵਾਈ ਹੋਈ। ਜਿਸ ‘ਤੇ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਰਾਖਵਾਂ ਰੱਖਦੇ ਹੋਏ ਅਗਲੀ ਤਰੀਕ 9 ਸਤੰਬਰ ਤੈਅ ਕੀਤੀ ਹੈ।
ਭਾਰਤ ਭੂਸ਼ਣ ਆਸ਼ੂ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਹਨ। ਇਸ ਘੁਟਾਲੇ ਦੀ ਜਾਂਚ ਕਰਦੇ ਹੋਏ ਵਿਜੀਲੈਂਸ ਨੇ 22 ਅਗਸਤ ਨੂੰ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ।