ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਦੁਪਹਿਰ ਵੇਲੇ ਭਾਰੀ ਮੀਂਹ ਦੇ ਨਾਲ-ਨਾਲ ਗੜੇਮਾਰੀ ਹੋਈ। ਮੀਂਹ ਕਾਰਨ ਸਕੂਲੀ ਬੱਚਿਆਂ ਨੂੰ ਘਰ ਵਾਪਸ ਜਾਣ ਵਿੱਚ ਮੁਸ਼ਕਲ ਆਈ। ਗੜੇਮਾਰੀ ਨੇ ਇਲਾਕੇ ਵਿੱਚ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਮੀਂਹ ਅਤੇ ਗੜੇਮਾਰੀ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।
ਪੰਜਾਬ ਦੇ ਸਰਹੱਦੀ ਇਲਾਕਿਆਂ ‘ਚ ਕੱਲ੍ਹ ਹੋਵੇਗੀ ਮੌਕ ਡਰਿੱਲ
ਇਸ ਦੌਰਾਨ, ਮੌਸਮ ਵਿਭਾਗ (IMD) ਨੇ ਕੁੱਲੂ ਅਤੇ ਮੰਡੀ ਦੇ ਕੁਝ ਹਿੱਸਿਆਂ ਵਿੱਚ ਤੂਫਾਨ ਅਤੇ ਗੜੇਮਾਰੀ ਲਈ ਸੰਤਰੀ ਚੇਤਾਵਨੀ ਜਾਰੀ ਕੀਤੀ ਹੈ। ਸ਼ਿਮਲਾ ਵਿੱਚ ਵੀ ਅੱਜ ਸਵੇਰ ਤੋਂ ਹੀ ਬੱਦਲਵਾਈ ਹੈ।
ਜ਼ਿਕਰਯੋਗ ਹੈ ਕਿ ਆਈਐਮਡੀ ਦੀ ਤਾਜ਼ਾ ਭਵਿੱਖਬਾਣੀ ਅਨੁਸਾਰ ਰਾਜ ਵਿੱਚ 3 ਜੂਨ ਤੱਕ ਮੌਸਮ ਖਰਾਬ ਰਹੇਗਾ। ਇਸ ਸਮੇਂ ਦੌਰਾਨ ਜ਼ਿਆਦਾਤਰ ਖੇਤਰਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕੁਝ ਇਲਾਕਿਆਂ ਵਿੱਚ ਤੂਫਾਨ ਅਤੇ ਗੜੇਮਾਰੀ ਵੀ ਨੁਕਸਾਨ ਪਹੁੰਚਾ ਸਕਦੀ ਹੈ।
ਦੱਸ ਦਈਏ ਕਿ ਮੌਸਮ ਵਿਭਾਗ ਅਨੁਸਾਰ, 30 ਮਈ ਤੋਂ ਸੂਬੇ ਵਿੱਚ ਪੱਛਮੀ ਗੜਬੜੀ ਹੋਰ ਸਰਗਰਮ ਹੋਵੇਗੀ। ਇਸ ਕਾਰਨ 2 ਜੂਨ ਤੱਕ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਮੱਦੇਨਜ਼ਰ, 3 ਜੂਨ ਤੱਕ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।