ਪੰਜਾਬ ਦੀਆਂ ਜੇਲ੍ਹਾਂ ‘ਚ ਜੈਮਰ ਲਗਾਉਣ ‘ਚ ਦੇਰੀ ‘ਤੇ ਹਾਈਕੋਰਟ ਸਖ਼ਤ, ਅਗਲੀ ਸੁਣਵਾਈ 12 ਸਤੰਬਰ
ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਦੀ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਦੇ ਮੁੱਖ ਸਕੱਤਰ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਏ। ਸੁਣਵਾਈ ਦੌਰਾਨ ਅਦਾਲਤ ਨੇ ਜੇਲ੍ਹਾਂ ਵਿੱਚ ਜੈਮਰ ਲਗਾਉਣ ਲਈ ਸਰਕਾਰ ਨੂੰ ਫਟਕਾਰ ਲਗਾਈ। ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਲਈ ਤੈਅ ਕੀਤੀ ਗਈ ਹੈ।
ਇਹ ਵੀ ਪੜ੍ਹੋ- ਭਾਰਤ ਸਰਕਾਰ ਨੇ 14 ਪਾਕਿਸਤਾਨੀ ਕੈਦੀਆਂ ਨੂੰ ਕੀਤਾ ਰਿਹਾਅ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਸਰਕਾਰੀ ਵਕੀਲ ਨੇ ਜੈਮਰ ਲਗਾਉਣ ਦੇ ਪ੍ਰਾਜੈਕਟ ਵਿੱਚ ਦੇਰੀ ਦਾ ਕਾਰਨ ਫੰਡਾਂ ਦੀ ਘਾਟ ਨੂੰ ਦੱਸਿਆ। ਇਸ ‘ਤੇ ਅਦਾਲਤ ਨੇ ਕਿਹਾ ਕਿ ਇਸ ਗੰਭੀਰ ਵਿਸ਼ੇ ‘ਤੇ ਇੰਨੀ ਲਾਪਰਵਾਹੀ ਕਿਵੇਂ ਹੋ ਸਕਦੀ ਹੈ। ਜੇਲ੍ਹਾਂ ਦੀ ਸੁਰੱਖਿਆ ਦਾ ਮੁੱਦਾ ਅਹਿਮ ਹੈ। ਅਜਿਹੇ ‘ਚ ਅਗਲੀ ਸੁਣਵਾਈ ‘ਚ ਇਸ ਸਬੰਧੀ ਸਟੇਟਸ ਰਿਪੋਰਟ ਪੇਸ਼ ਕੀਤੀ ਜਾਵੇ। ਮਾਮਲੇ ਦੀ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ।
ਲਾਰੇਂਸ ਇੰਟਰਵਿਊ ਮਾਮਲੇ ਦੀ ਜਾਂਚ ਕਰ ਰਹੇ ਐਸਆਈਟੀ ਅਧਿਕਾਰੀ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਜਾਂਚ ਚੱਲ ਰਹੀ ਹੈ। ਅਗਲੇ ਮਹੀਨੇ ਦੇ ਪਹਿਲੇ ਹਫ਼ਤੇ ਤੱਕ ਜਾਂਚ ਪੂਰੀ ਕਰ ਲਈ ਜਾਵੇਗੀ।