ਹਾਈਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮ
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਸ਼ੰਭੂ ਬਾਰਡਰ ‘ਤੇ ਬੰਦ ਰਾਹ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹਾਈਕੋਰਟ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਇਕ ਹਫ਼ਤੇ ਦੇ ਅੰਦਰ ਬੈਰੀਕੇਡ ਹਵਾ ਲਵੇ। ਇਸ ਦੇ ਨਾਲ ਹੀ ਅਦਾਲਤ ਨੇ ਹਰਿਆਣਾ ਸਰਕਾਰ ਨੂੰ ਇਕ ਹਫ਼ਤੇ ਅੰਦਰ ਸੜਕ ਸਾਫ਼ ਕਰਨ ਅਤੇ ਬੈਰੀਕੇਟ ਹਟਾਉਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਕਿਹਾ ਕਿ ਸਰਹੱਦ ‘ਤੇ ਸਥਿਤੀ ਸਾਫ਼ ਹੈ ਅਤੇ ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ ਕਟਾਰੂਚੱਕ ਨੇ ਹੜ੍ਹਾਂ ਨੂੰ ਲੈ ਕੇ ਕੀਤੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਖੇਤਰਾਂ ਦਾ ਕੀਤਾ ਵਿਸ਼ੇਸ ਦੋਰਾ ॥ Punjab News ॥ Latest…
ਦੱਸ ਦੇਈਏ ਕਿ ਕਿਸਾਨਾਂ ਨੇ ਆਪਣੀਆਂ ਮੰਗਾਂ ਕਾਰਨ ਪਿਛਲੇ 5 ਮਹੀਨਿਆਂ ਤੋਂ ਸ਼ੰਭੂ ਬਾਰਡਰ ‘ਤੇ ਧਰਨਾ ਲਾਇਆ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਦਿੱਲੀ ਵੱਲ ਕੂਚ ਨਹੀਂ ਕਰਨ ਦਿੱਤਾ ਜਾ ਰਿਹਾ ਸੀ। ਕਿਸਾਨ ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਸ ਨੇ ਇੱਥੇ 7 ਲੇਅਰ ਬੈਰੀਕੇਡਿੰਗ ਕੀਤੀ ਹੋਈ ਹੈ।
ਸ਼ੰਭੂ ਬਾਰਡਰ ਬੰਦ ਹੋਣ ਕਾਰਨ ਪੰਜਾਬ ਅਤੇ ਹਰਿਆਣਾ ਦਾ ਸਿੱਧਾ ਸੰਪਰਕ ਟੁੱਟ ਗਿਆ। ਅੰਬਾਲਾ ਦੇ ਕਾਰੋਬਾਰੀਆਂ ਨੇ ਵੀ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਨੂੰ ਲੈ ਕੇ ਆਪਣੀਆਂ ਦੁਕਾਨਾਂ ਬੰਦ ਕਰਕੇ ਰੋਸ ਪ੍ਰਗਟ ਕੀਤਾ ਸੀ। ਜਦੋਂ ਇਹ ਮਾਮਲਾ ਹਾਈਕੋਰਟ ਪੁੱਜਾ ਤਾਂ ਸ਼ੰਭੂ ਸਰਹੱਦ ‘ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਇਸ ਨੂੰ ਹਰਿਆਣਾ ਸਰਕਾਰ ਨੇ ਬੰਦ ਕਰ ਦਿੱਤਾ ਸੀ।