ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਦੌਰੇ ‘ਤੇ ਹਨ। PM ਮੋਦੀ ਨੇ ਅੱਜ ਦੁਸਹਿਰੇ ਦੇ ਤਿਉਹਾਰ ਮੌਕੇ ਹਿਮਾਚਲ ਵਾਸੀਆਂ ਨੂੰ ਸੌਗਾਤ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਵਿੱਚ ਸਥਿਤ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਸ) ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਅਕਤੂਬਰ 2017 ਵਿੱਚ ਇਸ ਦਾ ਨੀਂਹ ਪੱਥਰ ਵੀ ਰੱਖਿਆ ਸੀ।

ਏਮਸ ਬਿਲਾਸਪੁਰ, 1,470 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਇਸ ਅਤਿ-ਆਧੁਨਿਕ ਹਸਪਤਾਲ ਵਿੱਚ 18 ਸਪੈਸ਼ਲਿਟੀ ਅਤੇ 17 ਸੁਪਰ ਸਪੈਸ਼ਲਿਟੀ ਵਿਭਾਗ, 18 ਮਾਡਿਊਲਰ ਅਪਰੇਸ਼ਨ ਥੀਏਟਰ, 64 ਆਈਸੀਯੂ ਬੈੱਡਾਂ ਨਾਲ 750 ਬੈੱਡ ਹਨ। ਇਹ ਹਸਪਤਾਲ 247 ਏਕੜ ਵਿੱਚ ਫੈਲਿਆ ਹੋਇਆ ਹੈ।

ਪੀਐਮਓ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਹਿਮਾਚਲ ਦੌਰੇ ਦੌਰਾਨ ਪੀਐਮ ਮੋਦੀ 3,650 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਏਮਜ਼ ਦਾ ਉਦਘਾਟਨ ਕਰਨ ਤੋਂ ਬਾਅਦ ਪੀਐਮ ਮੋਦੀ ਨੇ ਹਸਪਤਾਲ ਦਾ ਮੁਆਇਨਾ ਕੀਤਾ। ਇਸ ਤੋਂ ਬਾਅਦ ਉਹ ਸਥਾਨਕ ਲੁਹਾਣੂ ਮੈਦਾਨ ਵਿਖੇ ਕਈ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਤੋਂ ਬਾਅਦ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਮੋਦੀ ਵੀ ਕੁੱਲੂ ਦੁਸਹਿਰਾ ਸਮਾਰੋਹ ‘ਚ ਸ਼ਾਮਲ ਹੋਣਗੇ।

ਜਾਣੋ ਕਿਹੜੇ-ਕਿਹੜੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਣਗੇ PM ਮੋਦੀ…

ਪੀਐਮ ਮੋਦੀ ਜਿਨ੍ਹਾਂ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ, ਉਨ੍ਹਾਂ ਵਿੱਚ ਪਿੰਜੌਰ ਅਤੇ ਨਾਲਾਗੜ੍ਹ ਵਿਚਕਾਰ 31 ਕਿਲੋਮੀਟਰ ਲੰਬੇ ਰਾਸ਼ਟਰੀ ਰਾਜਮਾਰਗ ਨੂੰ ਵੀ ਚਾਰ ਮਾਰਗੀ ਬਣਾਇਆ ਜਾਵੇਗਾ। ਪ੍ਰਧਾਨ ਮੰਤਰੀ ਨਾਲਾਗੜ੍ਹ ਵਿੱਚ ਇੱਕ ਮੈਡੀਕਲ ਪਾਰਕ ਦਾ ਨੀਂਹ ਪੱਥਰ ਵੀ ਰੱਖਣਗੇ। ਇਸ ਦਾ ਨਿਰਮਾਣ 350 ਕਰੋੜ ਰੁਪਏ ਦੀ ਲਾਗਤ ਨਾਲ ਕੀਤਾ ਜਾਵੇਗਾ। ਪੀਐਮਓ ਨੇ ਕਿਹਾ ਕਿ ਇਹ ਯੋਜਨਾਵਾਂ ਖੇਤਰ ਵਿੱਚ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨਗੀਆਂ। ਪ੍ਰਧਾਨ ਮੰਤਰੀ ਅੰਤਰਰਾਸ਼ਟਰੀ ਕੁੱਲੂ ਦੁਸਹਿਰਾ ਸਮਾਰੋਹ ਵਿੱਚ ਵੀ ਹਿੱਸਾ ਲੈਣਗੇ। ਇਸ ਦਾ ਆਯੋਜਨ 5 ਤੋਂ 11 ਅਕਤੂਬਰ ਤੱਕ ਕੀਤਾ ਜਾਵੇਗਾ।

LEAVE A REPLY

Please enter your comment!
Please enter your name here