ਚੰਡੀਗੜ੍ਹ ਦੇ ਸਕੂਲਾਂ ’ਚ ਛੁੱਟੀਆਂ ‘ਚ ਹੋਇਆ ਵਾਧਾ

0
60

ਸੰਘਣੀ ਧੁੰਦ ਕਾਰਨ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਗ਼ੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ’ਚ 14 ਜਨਵਰੀ ਤਕ ਸਰਦੀਆਂ ਦੀਆਂ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਪ੍ਰਾਇਮਰੀ ਤੋਂ ਅੱਠਵੀਂ ਜਮਾਤ ਤਕ ਦੇ ਬੱਚਿਆਂ ਲਈ ਸਕੂਲ 16 ਜਨਵਰੀ ਨੂੰ ਖੁੱਲ੍ਹਣਗੇ। ਹੁਕਮਾਂ ਅਨੁਸਾਰ ਸਿੱਖਿਆ ਵਿਭਾਗ ਵੱਲੋਂ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ ਪਰ 15 ਜਨਵਰੀ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਸਕੂਲ 16 ਜਨਵਰੀ ਨੂੰ ਖੁੱਲ੍ਹਣਗੇ।

9ਵੀਂ ਤੋਂ 12ਵੀਂ ਜਮਾਤ ਦੇ ਬੱਚਿਆਂ ਲਈ 9 ਜਨਵਰੀ ਤੋਂ ਸਕੂਲ ਖੁੱਲ੍ਹਣਗੇ। ਸਕੂਲ ਦਾ ਸਮਾਂ ਸਵੇਰੇ 9 ਵਜੇ ਤੋਂ ਹੋਵੇਗਾ। ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਵੀਰਵਾਰ ਨੂੰ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਮੁਖੀਆਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਹਨ। 26 ਦਸੰਬਰ ਤੋਂ 7 ਜਨਵਰੀ ਤੱਕ ਸਰਕਾਰੀ ਸਕੂਲਾਂ ’ਚ 13 ਦਿਨਾਂ ਦੀਆਂ ਛੁੱਟੀਆਂ ਸਨ, ਹੁਣ ਮਿਡਲ ਕਲਾਸਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪ੍ਰਾਈਵੇਟ ਸਕੂਲਾਂ ਨੇ ਆਪਣੇ ਕੈਲੰਡਰ ਮੁਤਾਬਕ ਸਕੂਲ ਖੋਲ੍ਹਣੇ ਸਨ ਪਰ ਹੁਣ ਸਿੱਖਿਆ ਵਿਭਾਗ ਨੇ ਸਾਰਿਆਂ ਲਈ ਨਿਰਦੇਸ਼ ਜਾਰੀ ਕਰ ਦਿੱਤਾ ਹੈ।

LEAVE A REPLY

Please enter your comment!
Please enter your name here