ਹੁਸ਼ਿਆਰਪੁਰ ਤੋਂ ਦਿਲ ਕੰਬਾਊ ਘਟਨਾ ਸਾਹਮਣੇ ਆ ਰਹੀ ਹੈ। ਹੁਸ਼ਿਆਰਪੁਰ ਦੇ ਦਸੂਹਾ ‘ਚ ਟਰੱਕ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਭਿਆਨਕ ਹਾਦਸੇ ‘ਚ 2 ਸਕੂਲੀ ਵਿਦਿਆਰਥੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ 16 ਸਾਲਾ ਸੁਭਾਸ਼ 12ਵੀਂ ਜਮਾਤ ਦਾ ਵਿਦਿਆਰਥੀ ਸੀ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।
ਮਿਲੀ ਜਾਣਕਾਰੀ ਦੇ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਲੱਗਣਾ ਦੇ 4 ਮੋਟਰਸਾਈਕਲ ਸਵਾਰ ਵਿਦਿਆਰਥੀਆਂ ਦੀ ਟਰੱਕ ਨਾਲ ਟੱਕਰ ਵਿੱਚ ਨਵਦੀਪ ਅਤੇ ਸੁਭਾਸ਼ ਦੀ ਮੌਕੇ ‘ਤੇ ਮੌਤ ਹੋ ਗਈ ਜਦੋਂ ਕਿ 2 ਗੰਭੀਰ ਰੂਪ ‘ਚ ਜ਼ਖਮੀ ਹਨ। ਜਿਨ੍ਹਾਂ ਨੂੰ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ ਹੈ।