ਇਸ਼ਨਾਨ ਕਰਦਿਆਂ ਸਰੋਵਰ ‘ਚ ਡੁੱਬੇ ਪਤੀ-ਪਤਨੀ
ਬਟਾਲਾ ਦੇ ਪਿੰਡ ਲੀਲ ਕਲਾਂ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਗੁਰਦੁਆਰਾ ਮੱਕਾ ਸਾਹਿਬ ਵਿਖੇ ਮੱਥਾ ਟੇਕਣ ਗਏ ਪਤੀ-ਪਤਨੀ ਇਸ਼ਨਾਨ ਕਰਦਿਆਂ ਸਰੋਵਰ ਵਿਚ ਡੁੱਬ ਗਏ। ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਲਵੰਤ ਸਿੰਘ ਤੇ ਰਜਵੰਤ ਕੌਰ ਵਜੋਂ ਹੋਈ ਹੈ।
ਗੁਰੂਦੁਆਰਾ ਮੱਕਾ ਸਾਹਿਬ ਮੱਥਾ ਟੇਕਣ ਆਏ ਸਨ ਪਤੀ-ਪਤਨੀ
ਮਿਲੀ ਜਾਣਕਾਰੀ ਅਨੂਸਾਰ ਪਿੰਡ ਕੰਡੀਲਾ ਦੇ ਰਹਿਣ ਵਾਲੇ ਬਲਵੰਤ ਸਿੰਘ ਅਤੇ ੳਸ ਦੀ ਪਤਨੀ ਰਜਵੰਤ ਕੌਰ ਹਮੇਸ਼ਾ ਦੀ ਤਰਾਂ ਪਿੰਡ ਲੀਲਕਲਾਂ ਗੁਰੂਦੁਆਰਾ ਮੱਕਾ ਸਾਹਿਬ ਮੱਥਾ ਟੇਕਣ ਆਏ ਸਨ। ਬਲਵੰਤ ਸਿੰਘ ਇਸ਼ਨਾਨ ਲਈ ਸਰੋਵਰ ‘ਚ ਗਿਆ ਤੇ ਉਹ ਸੰਭਲ ਨਹੀਂ ਸਕਿਆ, ਇਹ ਦੇਖਦਿਆਂ ਹੀ ੳਸ ਦੀ ਪਤਨੀ ਰਜਵੰਤ ਕੌਰ ਨੇ ਉਸ ਨੂੰ ਬਚਾੳਣ ਦੀ ਕੋਸ਼ਿਸ਼ ਕੀਤੀ। ਜਿਸ ਨਾਲ ਦੋਵਾਂ ਦੀ ਡੁੱਬਣ ਕਾਰਣ ਮੌ.ਤ ਹੋ ਗਈ।
ਇਹ ਵੀ ਪੜ੍ਹੋ : ਫਰਜ਼ੀ ਡਿਗਰੀਆਂ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਗ੍ਰਿਫਤਾਰ || Punjab News
ਡੁੱਬਣ ਦੀ ਘਟਨਾ ਬਾਰੇ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਨੇ ਪਿੰਡ ਵਾਸੀਆਂ ਨੂੰ ਸੂਚਿਤ ਕੀਤਾ।ਜਿਸ ਤੋਂ ਬਾਅਦ ਪਿੰਡ ਵਾਸੀਆ ਦੀ ਮਦਦ ਨਾਲ ਦੋਨਾਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਬਲਵੰਤ ਸਿੰਘ ਪਿੰਡ ਵਿਚ ਸਾਈਕਲ ਰਿਪੇਅਰ ਦਾ ਕੰਮ ਕਰਦਾ ਸੀ ਤੇ ਉਸ ਦੀ ਇਕ ਬੇਟੀ ਅਤੇ ਦੋ ਬੇਟੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਛਾ ਗਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਤੋਂ ਬਾਅਦ ਲਾਸ਼ਾਂ ਨੂੰ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।