ਮੈਂ ਆਮ ਆਦਮੀ ਪਾਰਟੀ ਦਾ ਵਫ਼ਾਦਾਰ ਸਿਪਾਹੀ ਹਾਂ : ਸੰਜੀਵ ਅਰੋੜਾ

0
50
Sanjeev arora

ਚੰਡੀਗੜ੍ਹ, 27 ਅਪ੍ਰੈਲ 2026 : ਆਮ ਆਦਮੀ ਪਾਰਟੀ (Aam Aadmi Party) ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਚਰਚਵਾਂ ‘ਤੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ।

ਹੋਰ ਕੀ ਕੀ ਆਖਿਆ ਸੰਜੀਵ ਅਰੋੜਾ

ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਸੰਜੀਵ ਅਰੋੜਾ ਨੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਨੂੰ ਸਿਰੇ ਤੋਂ ਖਾਰਜ ਕਰ ਕਰਦਿਆਂ ਸਪੱਸ਼ਟ ਕੀਤਾ ਕਿ ਉਹ ਆਮ ਆਦਮੀ ਪਾਰਟੀ ਦੇ ਵਫ਼ਾਦਾਰ ਸਿਪਾਹੀ ਹਨ ਅਤੇ ਪਾਰਟੀ ਵਿੱਚ ਹੀ ਰਹਿਣਗੇ ।

ਇਕ ਪ੍ਰੈਸ ਕਾਨਫਰੰਸ ਦੌਰਾਨ ਸੰਜੀਵ ਅਰੋੜਾ (Sanjeev Arora) ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਿੱਚ ਆਪਣੀਆਂ ਜਿ਼ੰਮੇਵਾਰੀਆਂ ਨਿਭਾਉਂਦੇ ਰਹਿਣਗੇ । ਉਨ੍ਹਾਂ ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਦੇ ਸਵਾਲ ‘ਤੇ ਸਪੱਸ਼ਟ ਕਿਹਾ ਕਿ ਉਹ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਤਿਆਰ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਜਾਂਚ ਦਾ ਕੋਈ ਡਰ ਨਹੀਂ ਹੈ ।

LEAVE A REPLY

Please enter your comment!
Please enter your name here