ਜੇਕਰ ਅਵਾਰਾ ਕੁੱਤੇ ਵਲੋਂ ਕਿਸੇ ‘ਤੇ ਹਮਲਾ ਕੀਤਾ ਜਾਂਦਾ ਹੈ ਤਾਂ ਉਸਦਾ ਖਰਚਾ ਵੀ ਉਸਨੂੰ ਖਾਣਾ ਖਵਾਉਣ ਵਾਲਾ ਚੁੱਕੇਗਾ :SC

0
4281

ਦੇਸ਼ ‘ਚ ਲਗਾਤਾਰ ਆਵਾਰਾ ਤੇ ਪਾਲਤੂ ਕੁੱਤਿਆਂ ਵੱਲੋਂ ਵੱਢਣ ਦੇ ਕਈ ਮਾਮਲੇ ਸਾਹਮਣੇ ਆਏ ਹਨ । ਸੁਪਰੀਮ ਕੋਰਟ ਵੀ ਇਨ੍ਹਾਂ ਮਾਮਲਿਆਂ ‘ਤੇ ਕਾਫੀ ਗੰਭੀਰ ਹੋ ਗਈ ਹੈ। ਸੁਪਰੀਮ ਕੋਰਟ ਨੇ ਆਵਾਰਾ ਕੁੱਤਿਆਂ ਨੂੰ ਮਾਰਨ ਦੇ ਮਾਮਲੇ ਵਿੱਚ ਪਟੀਸ਼ਨਾਂ ‘ਤੇ ਸੁਣਵਾਈ ਦੌਰਾਨ ਲੋਕਾਂ ਦੀ ਸੁਰੱਖਿਆ ਅਤੇ ਜਾਨਵਰਾਂ ਦੇ ਅਧਿਕਾਰਾਂ ਵਿਚਕਾਰ ਸੰਤੁਲਨ ਬਣਾਏ ਰੱਖਣ ਦੀ ਗੱਲ ਕਹੀ ਹੈ। ਅਦਾਲਤ ਨੇ ਸੁਝਾਅ ਦਿੱਤਾ ਕਿ ਆਵਾਰਾ ਕੁੱਤਿਆਂ ਨੂੰ ਖੁਆਉਣ ਵਾਲੇ ਲੋਕਾਂ ਨੂੰ ਉਨ੍ਹਾਂ ਦਾ ਟੀਕਾਕਰਨ ਕਰਵਾਉਣ ਲਈ ਜ਼ਿੰਮੇਵਾਰ ਬਣਾਇਆ ਜਾ ਸਕਦਾ ਹੈ। ਨਾਲ ਹੀ ਜੇ ਜਾਨਵਰ ਕਿਸੇ ‘ਤੇ ਹਮਲਾ ਕਰਦਾ ਹੈ ਤਾਂ ਉਸ ਦਾ ਖਰਚਾ ਵੀ ਚੁੱਕਣਾ ਪਏਗਾ।

ਇਹ ਵੀ ਪੜ੍ਹੋ : ਹਿਮਾਚਲ ਦੇ ਊਨਾ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਹੋਈ ਮੌਤ

ਅਵਾਰਾ ਕੁੱਤਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਮੁੱਦੇ ‘ਤੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸੁਣਵਾਈ ਕੀਤੀ। ਬੈਂਚ ਨੇ ਕਿਹਾ ਕਿ ਇਸ ਮੁੱਦੇ ਦਾ ਕੋਈ ਨਾ ਕੋਈ ਹੱਲ ਕੱਢਣਾ ਹੋਵੇਗਾ। ਜਸਟਿਸ ਖੰਨਾ ਨੇ ਅੱਗੇ ਕਿਹਾ ਕਿ ਲੋਕਾਂ ਨੂੰ (ਕੁੱਤਿਆਂ) ਦਾ ਧਿਆਨ ਰੱਖਣਾ ਚਾਹੀਦਾ ਹੈ ਪਰ ਉਨ੍ਹਾਂ ਦੀ ਨਿਸ਼ਾਨਦੇਹੀ ਕੀਤੀ ਜਾਵੇ, ਚਿਪ ਰਾਹੀਂ ਟਰੈਕ ਨਾ ਕੀਤਾ ਜਾਵੇ, ਮੈਂ ਇਸ ਦੇ ਹੱਕ ਵਿੱਚ ਨਹੀਂ ਹਾਂ। ਉਨ੍ਹਾਂ ਕਿਹਾ ਕਿ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਕੋਈ ਤਰਕਸੰਗਤ ਹੱਲ ਕੱਢਣਾ ਚਾਹੀਦਾ ਹੈ।

ਇਹ ਵੀ ਪੜ੍ਹੋ :ਮੈਨੂੰ ਉਪ ਰਾਸ਼ਟਰਪਤੀ ਬਣਾ ਦਿੰਦੇ ਜੇ ਮੈਂ ਕੇਂਦਰ ਸਰਕਾਰ ਖਿਲਾਫ਼ ਨਾ ਬੋਲਦਾ: ਸੱਤਿਆਪਾਲ ਮਲਿਕ

ਸੁਪਰੀਮ ਕੋਰਟ ਨੇ ਦੋਵਾਂ ਧਿਰਾਂ ਨੂੰ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਇਸ ਮਾਮਲੇ ਦੀ ਅਗਲੀ ਸੁਣਵਾਈ 28 ਸਤੰਬਰ ਲਈ ਸੂਚੀਬੱਧ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਅਵਾਰਾ ਕੁੱਤਿਆਂ ਨੂੰ ਮਾਰਨ ਸਬੰਧੀ ਵੱਖ-ਵੱਖ ਮਿਉਂਸਪਲ ਬਾਡੀਜ਼ ਵੱਲੋਂ ਦਿੱਤੇ ਹੁਕਮਾਂ ਸਬੰਧੀ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਇਨ੍ਹਾਂ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਅਵਾਰਾ ਕੁੱਤੇ ਖਾਸ ਕਰਕੇ ਕੇਰਲਾ ਅਤੇ ਮੁੰਬਈ ‘ਚ ਖਤਰਾ ਬਣ ਗਏ ਹਨ।

LEAVE A REPLY

Please enter your comment!
Please enter your name here