ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ ਹਨ। ਇਸ ਸਬੰਧੀ ਵਿੱਤ ਮੰਤਰੀ ਹਰਪਾਲ ਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਰ ਸਾਲ ਵਿੱਚ ਪੰਜਾਬ ਪੁਲਿਸ ਵਿੱਚ ਭਰਤੀ ਕੀਤੀ ਜਾਵੇਗੀ। ਇਸ ਵਿੱਚ 1800 ਕਾਂਸਟੇਬਲ ਤੇ 300 ਸਬ ਇੰਸਪੈਕਟਰਾਂ ਦੀ ਭਰਤੀ ਕੀਤੀ ਜਾਵੇਗੀ। ਹਰ ਸਾਲ 15 ਤੋਂ 30 ਸਤੰਬਰ ਤੱਕ ਫਿਜੀਕਲ ਟੈਸਟ ਹੋਵੇਗਾ।
ਦੂਜਾ ਵੱਡਾ ਫੈਸਲਾ NCC ਦੇ ਅਮਲੇ ਫੈਲੇ ਵਿੱਚ 203 ਅਸਾਮੀਆਂ ਭਰਤੀ ਕੀਤੀਆਂ ਜਾਣਗੀਆਂ। ਤੀਜਾ ਵੱਡਾ ਫੈਸਲਾ 710 ਪਟਵਾਰੀ ਦੀਆਂ ਭਰਨ ਦਾ ਫੈਸਲਾ ਕੀਤਾ ਹੈ।